ਦਿੱਲੀ-NCR 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਕਸ਼ਮੀਰ 'ਚ ਵੀ ਹਿੱਲੀ ਧਰਤੀ

12/20/2019 5:19:29 PM

ਨਵੀਂ ਦਿੱਲੀ— ਉੱਤਰ-ਭਾਰਤ ਦੇ ਕਈ ਸ਼ਹਿਰਾਂ 'ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਕਸ਼ਮੀਰ 'ਚ ਵੀ ਭੂਚਾਲ ਦੇ ਜ਼ੋਰਦਾਰ ਝਟਕੇ ਲੱਗੇ ਹਨ। ਦਿੱਲੀ-ਐੱਨ.ਸੀ.ਆਰ. ਦੇ ਨਾਲ ਹੀ ਪੰਜਾਬ ਅਤੇ ਹਰਿਆਣਾ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ।

ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਉੱਤਰ-ਪੂਰਬ 'ਚ ਸਥਿਤ ਹਿੰਦੁਕੂਸ਼ ਭੂਚਾਲ ਦਾ ਕੇਂਦਰ ਸੀ। ਹਿੰਦੂਕੁਸ਼ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਜ਼ਮੀਨ ਦੇ 255 ਕਿਲੋਮੀਟਰ ਹੇਠਾਂ ਸੀ। ਭੂਚਾਲ 5.12 ਵਜੇ ਆਇਆ।  


DIsha

Content Editor

Related News