31 ਦਸੰਬਰ ਤੱਕ ਚੱਲੇਗੀ ਸ਼ੀਤ ਲਹਿਰ, ਉੱਤਰ ਭਾਰਤ 'ਚ ਛਾਈ ਰਹੇਗੀ ਸੰਘਣੀ ਧੁੰਦ

12/29/2020 3:28:58 PM

ਨਵੀਂ ਦਿੱਲੀ- ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ 31 ਦਸੰਬਰ ਤੱਕ ਤਾਪਮਾਨ 'ਚ ਕੋਈ ਵਾਧਾ ਨਹੀਂ ਹੋਵੇਗਾ। ਇਕ ਜਨਵਰੀ ਤੋਂ ਬਾਅਦ ਤਾਪਮਾਨ ਵੱਧਣਾ ਸ਼ੁਰੂ ਹੋਵੇਗਾ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਫਿਲਹਾਲ ਇਸ ਸਮੇਂ ਸ਼ੀਤ ਲਹਿਰ ਚੱਲ ਰਹੀ ਹੈ ਅਤੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਹੋ ਗਿਆ ਹੈ। ਭਾਰਤ ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਤੇ ਉਤਰਾਖੰਡ ਦੇ ਕੁਝ ਇਲਾਕਿਆਂ 'ਚ ਸੰਘਣੀ ਧੁੰਦ ਬਣੀ ਰਹਿ ਸਕਦੀ ਹੈ। ਉੱਥੇ ਹੀ ਰਾਜਸਥਾਨ 'ਚ ਅਗਲੇ 3 ਦਿਨ ਅਤੇ ਉੱਤਰ ਪ੍ਰਦੇਸ਼ 'ਚ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਮਿੱਥੀ ਤਾਰੀਖ਼, ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਮੌਸਮ ਵਿਭਾਗ ਨੇ ਇਸ ਦੇ ਨਾਲ ਹੀ ਦੱਸਿਆ ਕਿ ਦਿੱਲੀ 'ਚ ਅਗਲੇ 2 ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ। ਸਫ਼ਦਰਗੰਜ 'ਚ ਸੋਮਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਐਤਵਾਰ ਰਾਤ 5.6 ਡਿਗਰੀ ਸੈਲਸੀਅਸ ਸੀ। ਆਈ.ਐੱਮ.ਡੀ. ਨੇ ਦੱਸਿਆ ਕਿ ਆਇਆ ਨਗਰ ਅਤੇ ਲੋਧੀ ਰੋਡ ਮੌਸਮ ਕੇਂਦਰਾਂ ਨੇ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਅਤੇ 2.7 ਡਿਗਰੀ ਸੈਲਸੀਅਸ ਦਰਜ ਕੀਤਾ। ਜੇਕਰ ਮੈਦਾਨੀ ਇਲਾਕਿਆਂ 'ਚ ਤਾਪਮਾਨ 4 ਡਿਗਰੀ ਸੈਲਸੀਅਸ ਤੋਂ ਹੇਠਾਂ ਚੱਲਾ ਜਾਂਦਾ ਹੈ ਤਾਂ ਮੌਸਮ ਵਿਭਾਗ ਸ਼ੀਤ ਲਹਿਰ ਐਲਾਨ ਕਰਦਾ ਹੈ। ਤਾਪਮਾਨ ਦੇ 2 ਡਿਗਰੀ ਸੈਲਸੀਅਸ ਤੋਂ ਘੱਟ ਹੋਣ 'ਤੇ ਬੇਹੱਦ ਸ਼ੀਤ ਲਹਿਰ ਦਾ ਐਲਾਨ ਕੀਤਾ ਜਾਂਦਾ ਹੈ। ਆਈ.ਐੱਮ.ਡੀ. ਨੇ ਕਿਹਾ ਕਿ ਤਾਪਮਾਨ 31 ਦਸੰਬਰ ਨੂੰ ਹੋਰ ਵੀ ਡਿੱਗਸ ਕਦਾ ਹੈ। ਉਸ ਨੇ ਦੱਸਿਆ ਕਿ ਸ਼ਹਿਰ ਦੇ ਕਈ ਹਿੱਸਿਆਂ 'ਚ ਆਉਣ ਵਾਲੇ 3 ਦਿਨਾਂ 'ਚ ਸ਼ੀਤ ਲਹਿਰ ਬਣੇ ਰਹਿਣ ਦੀ ਭਵਿੱਖਬਾਣੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News