ਕੇਜਰੀਵਾਲ ਦਾ ਦਾਅਵਾ, ਏਸ਼ੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ''ਚ ਸ਼ਾਮਲ ਨਹੀਂ ਹੈ ਦਿੱਲੀ

Monday, Oct 24, 2022 - 03:18 PM (IST)

ਨਵੀਂ ਦਿੱਲੀ (ਭਾਸ਼ਾ)- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਏਸ਼ੀਆ 'ਚ 10  ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚੋਂ 8 ਭਾਰਤ ਦੇ ਹਨ ਅਤੇ ਦਿੱਲੀ ਇਸ ਸੂਚੀ 'ਚ ਸ਼ਾਮਲ ਨਹੀਂ ਹੈ। ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਦਿੱਲੀ ਨੂੰ ਦੁਨੀ ਦੇ 'ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ' 'ਚੋਂ ਇਕ ਮੰਨਿਆ ਜਾਂਦਾ ਸੀ ਪਰ ਹੁਣ ਨਹੀਂ। ਮੁੱਖ ਮੰਤਰੀ ਨੇ ਮੀਡੀਆ 'ਚ ਆਈ ਇਕ ਰਿਪੋਰਟ ਟਵਿੱਟਰ 'ਤੇ ਸਾਂਝੀ ਕੀਤੀ ਅਤੇ ਲਿਖਿਆ,''ਏਸ਼ੀਆ 'ਚ 10 ਪ੍ਰਦੂਸ਼ਿਤ ਸ਼ਹਿਰਾਂ 'ਚੋਂ 8 ਭਾਰਤ ਦੇ ਹਨ ਅਤੇ ਦਿੱਲੀ ਇਸ ਸੂਚੀ 'ਚ ਸ਼ਾਮਲ ਨਹੀਂ ਹੈ। ਕੁਝ ਸਾਲ ਪਹਿਲਾਂ ਤੱਕ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ। ਹੁਣ ਨਹੀਂ ਹੈ।''

PunjabKesari

ਉਨ੍ਹਾਂ ਨੇ ਕਿਹਾ ਕਿ ਹਾਲੇ ਵੀ ਲੰਬਾ ਸਫ਼ਰ ਤੈਅ ਕਰਨਾ ਹੈ। ਕੇਜਰੀਵਾਲ ਨੇ ਕਿਹਾ,''ਦਿੱਲੀ ਦੇ ਲੋਕ ਸਖ਼ਤ ਮਿਹਨਤ ਕਰਦੇ ਹਨ। ਅੱਜ, ਅਸੀਂ ਕਾਫ਼ੀ ਸੁਧਾਰ ਕੀਤਾ ਹੈ ਪਰ ਅਜੇ ਵੀ ਲੰਬਾ ਸਫ਼ਰ ਤੈਅ ਕਰਨਾ ਹੈ। ਅਸੀਂ ਸਖ਼ਤ ਮਿਹਨਤ ਕਰਦੇ ਰਹਾਂਗੇ ਤਾਂਕਿ ਸਾਨੂੰ ਦੁਨੀਆ ਦੇ ਸਭ ਤੋਂ ਚੰਗੇ ਸ਼ਹਿਰਾਂ 'ਚ ਜਗ੍ਹਾ ਮਿਲ ਸਕੇ।'' ਉਨ੍ਹਾਂ ਕਿਹਾ,''ਅਸੀਂ ਦਿੱਲੀ ਨੂੰ ਦੁਨੀਆ 'ਚ ਸਭ ਤੋਂ ਚੰਗਾ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News