ਹਾਈ ਅਲਰਟ ''ਤੇ ਦਿੱਲੀ ! ਚੱਪੇ-ਚੱਪੇ ''ਤੇ ਪੁਲਸ ਤਾਇਨਾਤ, ਜਾਣੋ ਕਿਉਂ ਹੋਈ ਇੰਨੀ ਸਖ਼ਤੀ
Monday, Apr 13, 2026 - 01:00 PM (IST)
ਨੈਸ਼ਨਲ ਡੈਸਕ- ਰਾਜਧਾਨੀ ਦਿੱਲੀ ਦੇ ਗੁਆਂਢੀ ਸ਼ਹਿਰ ਨੋਇਡਾ ਵਿੱਚ ਉਦਯੋਗਿਕ ਇਕਾਈਆਂ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਤਨਖ਼ਾਹ ਵਾਧੇ ਦੀ ਮੰਗ ਨੇ ਹਿੰਸਕ ਰੂਪ ਧਾਰ ਲਿਆ ਹੈ। ਇਸ ਘਟਨਾ ਤੋਂ ਬਾਅਦ ਦਿੱਲੀ ਪੁਲਸ ਨੇ ਇਲਾਕੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਦਿੱਲੀ-ਨੋਇਡਾ ਬਾਰਡਰ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਨੋਇਡਾ ਦੇ ਫੇਜ਼-2 ਅਤੇ ਸੈਕਟਰ 60 ਇਲਾਕਿਆਂ ਵਿੱਚ ਪ੍ਰਦਰਸ਼ਨ ਦੌਰਾਨ ਅਗਜ਼ਨੀ, ਭੰਨਤੋੜ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਮਜ਼ਦੂਰ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਤਨਖ਼ਾਹ ਸਬੰਧੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ।
STORY | Commuters bear brunt as labour union protest halts traffic at Delhi-Noida border
— Press Trust of India (@PTI_News) April 13, 2026
Commuters faced a harrowing morning on Monday as a massive traffic jam brought vehicular movement to a near standstill at the Delhi-Noida border following a protest by a labour union… https://t.co/SdAvby3azJ
ਇਹ ਵੀ ਪੜ੍ਹੋ- ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ ਵਾਪਸ ਮੋੜ'ਤੇ ਪਾਕਿਸਤਾਨੀ ਜਹਾਜ਼
ਦਿੱਲੀ ਪੁਲਸ ਨੇ ਨੋਇਡਾ ਨੂੰ ਦਿੱਲੀ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ 'ਤੇ ਬੈਰੀਕੇਡਿੰਗ ਵਧਾ ਦਿੱਤੀ ਹੈ। ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਦਿੱਲੀ ਵਿੱਚ ਦਾਖ਼ਲ ਨਾ ਹੋ ਸਕੇ। ਸਥਿਤੀ ਨੂੰ ਸੰਭਾਲਣ ਲਈ ਰੈਪਿਡ ਰਿਸਪਾਂਸ ਟੀਮਾਂ ਅਤੇ ਅਰਧ-ਸੈਨਿਕ ਬਲਾਂ ਨੂੰ ਚੱਪੇ-ਚੱਪੇ 'ਤੇ ਤਾਇਨਾਤ ਕੀਤਾ ਗਿਆ ਹੈ।
ਪ੍ਰਦਰਸ਼ਨਾਂ ਕਾਰਨ ਦਿੱਲੀ ਵਿੱਚ ਦਾਖ਼ਲ ਹੋਣ ਵਾਲੀਆਂ ਸੜਕਾਂ 'ਤੇ ਸਖ਼ਤ ਚੈਕਿੰਗ ਕਾਰਨ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਹੈ, ਜਿਸ ਵਿੱਚ ਹਜ਼ਾਰਾਂ ਮੁਸਾਫਰ ਕਈ ਘੰਟਿਆਂ ਤੋਂ ਫਸੇ ਹੋਏ ਹਨ। ਦਿੱਲੀ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, "ਅਸੀਂ ਪੂਰੀ ਤਰ੍ਹਾਂ ਚੌਕਸ ਹਾਂ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਸੀਂ ਲਗਾਤਾਰ ਯੂ.ਪੀ. ਪੁਲਸ ਦੇ ਸੰਪਰਕ ਵਿੱਚ ਹਾਂ।"
ਇਹ ਵੀ ਪੜ੍ਹੋ- ਇਰਾਨ ਖ਼ਿਲਾਫ਼ ਨਾਕਾਬੰਦੀ 'ਤੇ ਅਮਰੀਕਾ ਨੂੰ ਵੱਡਾ ਝਟਕਾ ! ਇਸ ਦੇਸ਼ ਨੇ ਪਿੱਛੇ ਖਿੱਚ ਲਏ ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
