ਨਿਰਭਯਾ ਦੇ ਚਾਰੇ ਦੋਸ਼ੀਆਂ ਦੀ ਫਾਂਸੀ ਫਿਰ ਟਲੀ, ਕੋਰਟ ਨੇ ਅਗਲੇ ਆਦੇਸ਼ ਤੱਕ ਲਗਾਈ ਰੋਕ

01/31/2020 5:37:27 PM

ਨਵੀਂ ਦਿੱਲੀ— ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਉਣ ਦੀ ਤਰੀਕ ਇਕ ਵਾਰ ਫਿਰ ਟਲ ਗਈ ਹੈ। ਹੁਣ ਉਨ੍ਹਾਂ ਨੂੰ ਇਕ ਫਰਵਰੀ ਨੂੰ ਫਾਂਸੀ ਨਹੀਂ ਦਿੱਤੀ ਜਾਵੇਗੀ। ਦਿੱਲੀ ਪਟਿਆਲਾ ਹਾਊਸ ਕੋਰਟ ਨੇ ਅਗਲੇ ਆਦੇਸ਼ ਤੱਕ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਹੈ। ਸੁਣਵਾਈ ਦੌਰਾਨ ਤਿਹਾੜ ਜੇਲ ਨੇ ਕੋਰਟ ਨੂੰ ਕਿਹਾ ਕਿ ਤੈਅ ਤਰੀਕ ਨੂੰ 3 ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਨਿਰਭਯਾ ਦੀ ਮਾਂ ਵਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਕਿ ਦੋਸ਼ੀ ਫਾਂਸੀ ਤੋਂ ਬਚਣ ਦੇ ਹੱਥਕੰਡੇ ਅਪਣਾ ਰਹੇ ਹਨ।

ਕੋਰਟ 'ਚ ਤਿਹਾੜ ਜੇਲ ਵਲੋਂ ਵਕੀਲ ਇਰਫਾਨ ਅਹਿਮਦ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਫਿਲਮ ਸਿਰਫ਼ ਵਿਨੇ ਸ਼ਰਮਾ ਦੀ ਦਯਾ ਪਟੀਸ਼ਨ ਪੈਂਡਿੰਗ ਹੈ। ਬਾਕੀ ਤਿੰਨਾਂ ਨੂੰ ਫਾਂਸੀ ਹੋ ਸਕਦੀ ਹੈ। ਉਨ੍ਹਾਂ ਨੇ ਇਸ 'ਚ ਕੁਝ ਗੈਰ-ਕਾਨੂੰਨੀ ਨਹੀਂ ਹੈ। ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਨੇ ਖਾਰਜ ਕਰ ਦਿੱਤੀ ਹੈ ਅਤੇ ਉਸ ਕੋਲ ਹੁਣ ਕੋਈ ਬਦਲ ਨਹੀਂ ਬਚਿਆ ਹੈ। ਕੋਰਟ 'ਚ ਅਕਸ਼ੇ ਦੇ ਵਕੀਲ ਨੇ ਕਿਹਾ ਹੈ ਕਿ ਉਸ ਦੇ ਮੁਵਕਿਲ ਦੀ ਕਿਊਰੇਟਿਵ ਪਟੀਸ਼ਨ ਖਾਰਜ ਹੋ ਚੁਕੀ ਹੈ ਅਤੇ ਉਹ ਇਸ ਮਾਮਲੇ 'ਚ ਦਯਾ ਪਟੀਸ਼ਨ ਪਾਉਣਾ ਚਾਹੁੰਦਾ ਹੈ।

ਅੱਜ ਦੀ ਸੁਣਵਾਈ 'ਚ ਵਿਨੇ ਦੀ ਇਕ ਪਟੀਸ਼ਨ ਹਾਈ ਕੋਰਟ 'ਚ ਪੈਂਡਿੰਗ ਹੋਣ ਦੀ ਦਲੀਲ ਦਿੱਤੀ ਗਈ ਹੈ। ਯਾਨੀ ਹਾਲੇ ਤਿੰਨੋਂ ਦੋਸ਼ੀਆਂ ਕੋਲ ਕਾਨੂੰਨੀ ਬਦਲ ਬਚੇ ਹੋਏ ਹਨ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹੀ ਪਵਨ ਗੁਪਤਾ ਦੀ ਉਸ ਮੁੜ ਵਿਚਾਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਖੁਦ ਦੇ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ।

DIsha

This news is Content Editor DIsha