ਵਪਾਰੀ ਦੇ ਘੜ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ ! 3 ਗੈਂਗ ਮੈਂਬਰ ਕੀਤੇ ਗ੍ਰਿਫ਼ਤਾਰ

Sunday, Nov 22, 2026 - 04:36 PM (IST)

ਵਪਾਰੀ ਦੇ ਘੜ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ ! 3 ਗੈਂਗ ਮੈਂਬਰ ਕੀਤੇ ਗ੍ਰਿਫ਼ਤਾਰ

ਨੈਸ਼ਨਲ ਡੈਸਕ- ਦਿੱਲੀ ਪੁਲਸ ਨੇ ਰੋਹਿਤ ਗੋਦਾਰਾ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਪਿਛਲੇ ਮਹੀਨੇ ਉੱਤਰੀ-ਪੱਛਮੀ ਦਿੱਲੀ ਦੇ ਪੀਤਮਪੁਰਾ ’ਚ ਇਕ ਵਪਾਰੀ ਦੇ ਘਰ ਦੇ ਬਾਹਰ ਫਿਰੌਤੀ ਲਈ ਫਾਇਰਿੰਗ ਕਰਨ ਦਾ ਦੋਸ਼ ਹੈ।

ਅਧਿਕਾਰੀਆਂ ਨੇ ਸ਼ਨੀਵਾਰ ਦੱਸਿਆ ਕਿ 28 ਅਕਤੂਬਰ ਨੂੰ ਸਵੇਰੇ 5 ਵਜੇ ਦੇ ਕਰੀਬ ਸਾਹਿਲ ਜੈਨ ਉਰਫ਼ ਗੂਗਲ (39) ਦੇ ਘਰ ਦੇ ਬਾਹਰ ਕਈ ਗੋਲੀਆਂ ਚਲਾਈਆਂ ਗਈਆਂ। ਕੁਝ ਗੋਲੀਆਂ ਉਸ ਦੀ ਕਾਰ ਨੂੰ ਵੀ ਲੱਗੀਆਂ।

ਵਿਸ਼ੇਸ਼ ਪੁਲਸ ਕਮਿਸ਼ਨਰ (ਅਪਰਾਧ) ਐੱਚ. ਜੀ. ਐੱਸ. ਧਾਲੀਵਾਲ ਨੇ ਇਕ ਬਿਆਨ ’ਚ ਕਿਹਾ ਕਿ ਜਾਂਚ ਦੌਰਾਨ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਜੋ ਗੈਂਗਸਟਰ ਰੋਹਿਤ ਗੋਦਾਰਾ ਨਾਲ ਜੁੜਿਆ ਹੋਇਆ ਹੈ। ਉਹ ਵਿਦੇਸ਼ ਤੋਂ ਆਪਣਾ ਨੈੱਟਵਰਕ ਚਲਾਉਂਦਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸਮਾਲਖਾ ਦੇ ਨਿਖਿਲ ਕੁਮਾਰ (24), ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਸ਼ੁਭਮ (23) ਤੇ ਹਰਿਆਣਾ ਦੇ ਕਰਨਾਲ ਦੇ ਮੋਕਸ਼ (24) ਵਜੋਂ ਹੋਈ ਹੈ।


author

Harpreet SIngh

Content Editor

Related News