ਹਨੂੰਮਾਨ ਜਯੰਤੀ ਤੋਂ ਪਹਿਲਾਂ ਹਾਈ ਅਲਰਟ ''ਤੇ ਦਿੱਲੀ ! ਚੱਪੇ-ਚੱਪੇ ''ਤੇ ਰੱਖੀ ਜਾ ਰਹੀ ਨਜ਼ਰ

Wednesday, Apr 01, 2026 - 05:30 PM (IST)

ਹਨੂੰਮਾਨ ਜਯੰਤੀ ਤੋਂ ਪਹਿਲਾਂ ਹਾਈ ਅਲਰਟ ''ਤੇ ਦਿੱਲੀ ! ਚੱਪੇ-ਚੱਪੇ ''ਤੇ ਰੱਖੀ ਜਾ ਰਹੀ ਨਜ਼ਰ

ਨੈਸ਼ਨਲ ਡੈਸਕ- ਦਿੱਲੀ ਪੁਲਸ ਨੇ ਹਨੂੰਮਾਨ ਜਯੰਤੀ ਦੇ ਤਿਉਹਾਰ ਤੋਂ ਪਹਿਲਾਂ ਪੂਰੀ ਰਾਜਧਾਨੀ ਹਾਈ ਅਲਰਟ 'ਤੇ ਹੈ, ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਹ ਕਦਮ ਲਸ਼ਕਰ-ਏ-ਤੋਇਬਾ ਦੇ ਸ਼ੱਕੀ ਅੱਤਵਾਦੀ ਸ਼ਬੀਰ ਅਹਿਮਦ ਲੋਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਠਾਇਆ ਗਿਆ ਹੈ, ਜਿਸ ਨੇ ਪੁੱਛਗਿੱਛ ਦੌਰਾਨ ਦਿੱਲੀ ਦੇ ਪ੍ਰਮੁੱਖ ਮੰਦਰਾਂ ਅਤੇ ਬਾਜ਼ਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਖ਼ੁਲਾਸਾ ਕੀਤਾ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਲੋਨ ਨੂੰ 29 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਉਸ ਨੇ ਛਤਰਪੁਰ ਮੰਦਰ, ਕਾਲਕਾਜੀ ਮੰਦਰ ਅਤੇ ਲੋਟਸ ਟੈਂਪਲ ਦੀ ਵੀਡੀਓ ਰਿਕਾਰਡਿੰਗ ਅਤੇ ਰੇਕੀ ਕੀਤੀ ਸੀ।

ਮੰਦਰਾਂ ਤੋਂ ਇਲਾਵਾ ਉਸ ਦੇ ਨਿਸ਼ਾਨੇ 'ਤੇ ਕਨਾਟ ਪਲੇਸ ਅਤੇ ਲਾਜਪਤ ਨਗਰ ਵਰਗੇ ਰੁਝੇਵੇਂ ਵਾਲੇ ਬਾਜ਼ਾਰ ਵੀ ਸਨ। ਉਹ ਇਹ ਜਾਣਕਾਰੀ ਪਾਕਿਸਤਾਨ ਵਿੱਚ ਬੈਠੇ ਆਪਣੇ ਆਕਾਵਾਂ ਅਤੇ ISI ਨਾਲ ਸਾਂਝੀ ਕਰਨ ਦੀ ਤਿਆਰੀ ਵਿੱਚ ਸੀ। ਲੋਨ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਅੱਤਵਾਦੀ ਸੰਗਠਨ ਵਿੱਚ ਭਰਤੀ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਸੀ। ਪੁਲਸ ਨੇ ਉਸ ਕੋਲੋਂ ਵਿਦੇਸ਼ੀ ਕਰੰਸੀ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ। ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ, ਜਿੱਥੇ 2022 ਵਿੱਚ ਹਿੰਸਾ ਹੋਈ ਸੀ, ਪੁਲਸ ਨੇ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।

ਇਸ ਸ਼ੋਭਾ ਯਾਤਰਾ 'ਚ ਹਿੱਸਾ ਲੈਣ ਵਾਲਿਆਂ ਦੀ ਗਿਣਤੀ 500 ਤੱਕ ਸੀਮਤ ਕਰ ਦਿੱਤੀ ਗਈ ਹੈ ਤੇ ਹਥਿਆਰ ਲੈ ਕੇ ਜਾਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਡਰੋਨਾਂ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਵੱਲੋਂ ਪੈਦਲ ਅਤੇ ਮੋਟਰਸਾਈਕਲਾਂ ਰਾਹੀਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਸ ਨੇ ਵੱਖ-ਵੱਖ ਇਲਾਕਿਆਂ ਵਿੱਚ 'ਅਮਨ ਕਮੇਟੀਆਂ' ਨਾਲ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਤਿਉਹਾਰ ਨੂੰ ਸ਼ਾਂਤੀਪੂਰਵਕ ਮਨਾਇਆ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News