ਦਿੱਲੀ ਪੁਲਸ ਨੇ ਹਿਜ਼ਬੁਲ ਮੁਜ਼ਾਹਿਦੀਨ ਦਾ ਲੋੜੀਂਦਾ ਅੱਤਵਾਦੀ ਕੀਤਾ ਗ੍ਰਿਫ਼ਤਾਰ
Thursday, Jan 04, 2024 - 05:50 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਹਿਜ਼ਬੁਲ ਮੁਜਾਹਿਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਜਾਵੇਦ ਮੱਟੂ ਜੰਮੂ-ਕਸ਼ਮੀਰ 'ਚ ਅੱਤਵਾਦ ਨਾਲ ਜੁੜੇ ਕਈ ਮਾਮਲਿਆਂ 'ਚ ਲੋੜੀਂਦਾ ਸੀ। ਮਾਮਲੇ 'ਚ ਹੋਰ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ : ਉੱਤਰਾਖੰਡ 'ਚ CM ਧਾਮੀ ਨੇ ਜ਼ਮੀਨੀ ਕਾਨੂੰਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਜਾਰੀ ਕੀਤੇ ਸਖ਼ਤ ਨਿਰਦੇਸ਼
ਜ਼ਿਕਰਯੋਗ ਹੈ ਕਿ ਅੱਤਵਾਦੀ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਉਹ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਘਟਨਾਵਾਂ 'ਚ ਲੋੜੀਂਦਾ ਸੀ। ਉਹ ਕਸ਼ਮੀਰ ਵਿੱਚ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਅਦ ਰੂਪੋਸ਼ ਹੋ ਗਿਆ ਸੀ।
ਇਹ ਵੀ ਪੜ੍ਹੋ : 2000 ਦੇ ਨੋਟਾਂ ਨੂੰ ਲੈ ਕੇ RBI ਦਾ ਖ਼ੁਲਾਸਾ, ਹਾਲੇ ਵੀ ਸਿਸਟਮ ’ਚ ਮੌਜੂਦ ਹਨ ਕਰੋੜਾਂ ਰੁਪਏ
ਪਤਾ ਲੱਗਾ ਹੈ ਕਿ ਫੜਿਆ ਗਿਆ ਅੱਤਵਾਦੀ ਹਿਜ਼ਬੁਲ ਕਮਾਂਡਰ ਜਾਵੇਦ ਅਹਿਮਦ ਮਹੂ ਹੈ। ਮੱਟੂ ਪਾਕਿਸਤਾਨ ਵੀ ਜਾ ਚੁੱਕਾ ਹੈ ਅਤੇ ਸੋਪੋਰ ਦਾ ਰਹਿਣ ਵਾਲਾ ਹੈ। ਹਾਲ ਹੀ 'ਚ ਉਨ੍ਹਾਂ ਦੇ ਭਰਾ ਨੇ ਸੋਪੋਰ ਸਥਿਤ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ ਸੀ।
ਇਹ ਵੀ ਪੜ੍ਹੋ : ਬਿੱਲ ਦਿੰਦੇ ਸਮੇਂ ਗਾਹਕ ਕੋਲੋਂ ਫ਼ੋਨ ਨੰਬਰ ਲੈਣਾ ਪਿਆ ਭਾਰੀ , ਹੁਣ Coffee shop ਨੂੰ ਦੇਣਾ ਪਵੇਗਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8