ਪਰਾਲੀ ਸਾੜਨ ਵਾਲੇ ਕਿਸਾਨ ਨੂੰ ਦਿੱਲੀ ਪੁਲਸ ਨੇ ਕੀਤਾ ਗ੍ਰਿਫ਼ਤਾਰ, ਤੜਕਸਾਰ ਲਾਈ ਸੀ ਪਰਾਲੀ ਨੂੰ ਅੱਗ

11/10/2023 11:44:08 PM

ਨਵੀਂ ਦਿੱਲੀ (ਭਾਸ਼ਾ): ਦਿੱਲੀ ਪੁਲਸ ਨੇ ਦਵਾਰਕਾ ਦੇ ਛਾਵਲਾ ਇਲਾਕੇ ਵਿਚ ਇਕ ਕਿਸਾਨ ਨੂੰ ਆਪਣੇ ਖੇਤ ਵਿਚ ਪਰਾਲੀ ਸਾੜਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਵੀਰਵਾਰ ਤੜਕੇ ਕਿਸਾਨ ਵੱਲੋਂ ਪਰਾਲੀ ਸਾੜਨ ਦਾ ਪਤਾ ਲੱਗਾ ਅਤੇ ਛਾਵਲਾ ਥਾਣੇ ਦੀ ਟੀਮ ਮੌਕੇ 'ਤੇ ਪਹੁੰਚ ਗਈ। 

ਇਹ ਖ਼ਬਰ ਵੀ ਪੜ੍ਹੋ - 2+2 Dialogue: ਭਾਰਤ ਨੇ ਅਮਰੀਕਾ ਅੱਗੇ ਚੁੱਕਿਆ ਕੈਨੇਡਾ 'ਚ ਖ਼ਾਲਿਸਤਾਨੀ ਸਰਗਰਮੀਆਂ ਦਾ ਮੁੱਦਾ

ਅਧਿਕਾਰੀ ਨੇ ਕਿਹਾ, “ਜਦੋਂ ਤੱਕ ਸਾਡਾ ਸਟਾਫ਼ ਮੌਕੇ 'ਤੇ ਪਹੁੰਚਿਆ, ਉਦੋਂ ਤੱਕ ਪਰਾਲੀ ਸੜ ਚੁੱਕੀ ਸੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ।'' ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਓਮ ਪ੍ਰਕਾਸ਼ ਨਾਂ ਦੇ ਕਿਸਾਨ ਖ਼ਿਲਾਫ਼ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ ਦੀਆਂ ਧਾਰਾਵਾਂ ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਕਿਸਾਨ ਨੂੰ ਬਾਅਦ ਵਿਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦਿੱਲੀ ਸਰਕਾਰ ਵੱਲੋਂ ਸ਼ਹਿਰ 'ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਪਰਾਲੀ ਸਾੜਨ 'ਤੇ ਪਾਬੰਦੀ ਲਗਾਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra