ਦਿੱਲੀ ਪੁਲਸ ਨੇ ਅਰਸ਼ ਡੱਲਾ-ਸੁੱਖਾ ਦੁਨੇਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
Saturday, Oct 07, 2023 - 05:49 PM (IST)

ਨਵੀਂ ਦਿੱਲੀ : ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ ਨੇ ਅਰਸ਼ ਡੱਲਾ-ਸੁੱਖਾ ਦੁਨੇਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਛਾਣ ਹਰਜੀਤ ਸਿੰਘ ਉਰਫ਼ ਹੈਰੀ ਅਤੇ ਹੈਰੀ ਰਾਜੌਰਾ ਉਰਫ਼ ਵੱਡਾ ਹੈਰੀ ਦੇ ਰੂਪ ਵਿਚ ਹੋਈ ਹੈ। ਵਧੇਰੇ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀ ਮਾਰ ਕੇ ਕਤਲ
ਪੰਜਾਬ ਦੇ ਸਭ ਤੋਂ ਮੋਸਟ ਵਾਂਟੇਡ ਅਪਰਾਧੀਆਂ ਵਿਚੋਂ ਇਕ, ਗੈਂਗਸਟਰ ਸੁਖਦੁਲ ਸਿੰਘ ਉਰਫ਼ ਸੁੱਖਾ ਦੁਨੇਕੇ ਦੀ 20 ਸਤੰਬਰ ਨੂੰ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿਚ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਅਧਿਕਾਰੀਆਂ ਮੁਤਾਬਕ ਇਹ ਕਤਲ ਗਿਰੋਹਾਂ ਦੀ ਆਪਸੀ ਰੰਜਿਸ਼ ਦੇ ਚੱਲਦੇ ਕੀਤਾ ਗਿਆ। ਦੁਨੇਕੇ ਖ਼ਿਲਾਫ ਕਤਲ, ਕਤਲ ਦੀ ਕੋਸ਼ਿਸ਼ ਅਤੇ ਲੁੱਟ-ਖੋਹ ਸਣੇ ਘੱਟ ਤੋਂ ਘੱਟ 18 ਮਾਮਲੇ ਦਰਜ ਸਨ। ਉਹ ਕੈਨੇਡਾ 'ਚ ਰਹਿਣ ਵਾਲੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦਾ ਕਰੀਬੀ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਲੋੜੀਂਦੇ ਅੱਤਵਾਦੀ ਦਾ ਕੈਨੇਡਾ ਵਿਚ ਕਤਲ ਹੋਣ ਬਾਰੇ Winnipeg ਪੁਲਸ ਦਾ ਪਹਿਲਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8