ਸਾਬਕਾ ਅਕਾਲੀ ਵਿਧਾਇਕ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ 'ਚ ਲਾਰੈਂਸ-ਗੋਲਡੀ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

Friday, Dec 08, 2023 - 11:41 AM (IST)

ਨਵੀਂ ਦਿੱਲੀ- ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਫਾਇਰਿੰਗ ਮਾਮਲੇ ਵਿਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਗ੍ਰਿਫ਼ਤਾਰ ਸ਼ੂਟ 3 ਦਸੰਬਰ 2023 ਨੂੰ ਪੰਜਾਬ ਬਾਗ ਸਥਿਤ ਘਰ 'ਤੇ ਫਾਇਰਿੰਗ ਦੀ ਘਟਨਾ ਵਿਚ ਸ਼ਾਮਲ ਹਨ। ਦੋਹਾਂ ਸ਼ੂਟਰਾਂ ਦੇ ਨਾਂ ਆਕਾਸ਼ ਅਤੇ ਅਖਿਲ ਹੈ, ਜੋ ਕਿ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ- 3 ਸੂਬਿਆਂ ਦੇ CM ’ਤੇ ਸਸਪੈਂਸ ਬਰਕਰਾਰ, ਕਾਂਗਰਸ ਦਾ ਤੰਜ਼- BJP ਨੂੰ ਬਰਾਤ ਦੇ ਲਾੜੇ ਅਜੇ ਤੱਕ ਨਹੀਂ ਮਿਲੇ

ਪੁਲਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਸ਼ੂਟਰ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਫਾਇਰਿੰਗ 'ਚ ਸ਼ਾਮਲ ਸਨ। ਗੈਂਗਸਟਰ ਗੋਲਡੀ ਬਰਾੜ ਦੇ ਕਹਿਣ 'ਤੇ ਉਨ੍ਹਾਂ ਇਸ ਕੰਮ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇੰਨਾ ਹੀ ਨਹੀਂ ਹਾਲ 'ਚ ਗੋਲਡੀ ਦੇ ਕਹਿਣ 'ਤੇ ਉਸ ਦੇ ਗੁਰਗਿਆਂ ਨੇ ਸਾਬਕਾ ਵਿਧਾਇਕ ਦੀਪ ਦੇ ਸ਼ਰਾਬ ਦੇ ਠੇਕੇ ਵੀ ਸਾੜੇ ਸਨ। ਦੱਸ ਦੇਈਏ ਕਿ ਦੀਪ ਮਲਹੋਤਰਾ ਦਾਸ਼ਰਾਬ ਦਾ ਕਾਰੋਬਾਰ ਹੈ। ਦੀਪ ਮਲਹੋਤਰਾ ਦੇ ਪੁੱਤਰ ਗੌਤਮ ਮਲਹੋਤਰਾ ਦਾ ਨਾਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਸਾਹਮਣੇ ਆਇਆ ਸੀ। 

ਇਹ ਵੀ ਪੜ੍ਹੋ- NCRB ਦੀ ਰਿਪੋਰਟ 'ਚ ਖ਼ੁਲਾਸਾ; ਇਸ ਸ਼ਹਿਰ 'ਚ ਸਭ ਤੋਂ ਅਸੁਰੱਖਿਅਤ ਹਨ ਔਰਤਾਂ

ਦੱਸ ਦੇਈਏ ਕਿ ਦੀਪ ਮਲਹੋਤਰਾ ਦਾ ਨਾਂ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਦੋਵਾਂ ਸੂਬਿਆਂ ਸ਼ਰਾਬ ਦੇ ਵੱਡੇ ਕਾਰੋਬਾਰ ’ਤੇ ਉਸ ਦੇ ਗਰੁੱਪ ਦਾ ਕੰਟਰੋਲ ਹੈ। ਉਨ੍ਹਾਂ ਦਾ ਜੱਦੀ ਘਰ ਫਰੀਦਕੋਟ ਵਿਚ ਹੈ। ਉਹ ਸਾਲ 2012 ਵਿੱਚ ਫਰੀਦਕੋਟ ਦੇ ਵਿਧਾਇਕ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ-  ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News