ਰਾਹੁਲ ਗਾਂਧੀ ਦੇ ਘਰ ਪੁੱਜੀ ਦਿੱਲੀ ਪੁਲਸ, ਜਾਣੋ ਕੀ ਹੈ ਮਾਮਲਾ

03/19/2023 12:03:10 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ 'ਔਰਤਾਂ ਦੇ ਜਿਨਸੀ ਸ਼ੋਸ਼ਣ' ਦੇ ਸੰਬੰਧ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ 'ਭਾਰਤ ਜੋੜੋ ਯਾਤਰਾ' ਦੌਰਾਨ ਕੀਤੀ ਗਈ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਜਾਰੀ ਨੋਟਿਸ ਦੇ ਸਿਲਸਿਲੇ 'ਚ ਐਤਵਾਰ ਨੂੰ ਇੱਥੇ ਉਨ੍ਹਾਂ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਪੁਲਸ ਕਮਿਸ਼ਨਰ ਸਾਗਰ ਪ੍ਰੀਤ ਹੁੱਡਾ ਦੀ ਅਗਵਾਈ 'ਚ ਪੁਲਸ ਦਲ ਰਾਹੁਲ ਦੇ 12, ਤੁਗਲਕ ਲੇਨ ਸਥਿਤ ਘਰ ਪਹੁੰਚਿਆ।

ਦਿੱਲੀ ਪੁਲਸ ਨੇ ਸੋਸ਼ਲ ਮੀਡੀਆ ਪੋਸਟ ਦਾ ਨੋਟਿਸ ਲੈਂਦੇ ਹੋਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਇਕ ਪ੍ਰਸ਼ਨਾਵਲੀ ਭੇਜੀ ਸੀ ਅਤ ਉਨ੍ਹਂ ਤੋਂ 'ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਨੂੰ ਲੈ ਕੇ ਸੰਪਰਕ ਕਰਨ ਵਾਲੀਆਂ ਔਰਤਾਂ ਬਾਰੇ ਵੇਰਵਾ ਦੇਣ' ਲਈ ਕਿਹਾ ਸੀ। ਪੁਲਸ ਅਨੁਸਾਰ, ਰਾਹੁਲ ਨੇ 'ਭਾਰਤ ਜੋੜੋ ਯਾਤਰਾ' ਦੇ ਸ਼੍ਰੀਨਗਰ ਪੜਾਅ ਦੌਰਾਨ ਬਿਆਨ ਦਿੱਤਾ ਸੀ,''ਮੈਂ ਸੁਣਿਆ ਹੈ ਕਿ ਔਰਤਾਂ ਦਾ ਅਜੇ ਵੀ ਜਿਨਸੀ ਸ਼ੋਸ਼ਣ ਹੋ ਰਿਹਾ ਹੈ।'' ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਕਾਂਗਰਸ ਨੇਤਾ ਤੋਂ ਇਨ੍ਹਾਂ ਪੀੜਤਾਂ ਦਾ ਵੇਰਵਾ ਦੇਣ ਲਈ ਕਿਹਾ ਸੀ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha