ਦਿੱਲੀ ਪੁਲਸ ਨੇ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ 24 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Wednesday, Mar 12, 2025 - 02:45 PM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ ਬੁੱਧਵਾਰ ਨੂੰ ਇਕ ਆਪਰੇਸ਼ਨ ਦੌਰਾਨ ਦੱਖਣ ਪੂਰਬ ਅਤੇ ਦੱਖਣ ਦਿੱਲੀ ਤੋਂ 24 ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਸ ਅਨੁਸਾਰ, ਇਹ ਲੋਕ ਗੈਰ-ਕਾਨੂੰਨੀ ਰੂਪ ਨਾਲ ਭਾਰਤ 'ਚ ਦਾਖ਼ਲ ਹੋਏ ਸਨ। ਆਪਰੇਸ਼ਨ ਦੌਰਾਨ ਕਈ ਦਸਤਾਵੇਜ਼ ਬਰਾਮਦ ਕੀਤੇ ਗਏ। ਦੱਖਣ ਜ਼ਿਲ੍ਹੇ 'ਚ 13 ਬੰਗਲਾਦੇਸ਼ੀਆਂ ਨੂੰ ਗੈਰ-ਕਾਨੂੰਨੀ ਰੂਪ ਨਾਲ ਰਹਿਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਦੱਖਣ ਪੂਰਬ ਜ਼ਿਲ੍ਹੇ 'ਚ 11 ਬੰਗਲਾਦੇਸ਼ੀਆਂ ਨੂੰ ਹਿਰਾਸਤ 'ਚ ਲਿਆ ਗਿਆ। ਪੁਲਸ ਫਿਲਹਾਲ ਇਨ੍ਹਾਂ ਇਲਾਕਿਆਂ 'ਚ 10 ਤੋਂ ਜ਼ਿਆਦਾ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਦਿੱਲੀ ਪੁਲਸ ਨੇ ਮੰਗਲਵਾਰ ਨੂੰ ਦੇਸ਼ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿਣ ਦੇ ਦੋਸ਼ 'ਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ 5 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਦੱਸਿਆ ਕਿ ਸਦਰ ਬਜ਼ਾਰ ਇਲਾਕੇ ਤੋਂ 2 ਬੰਗਲਾਦੇਸ਼ੀਆਂ ਅਤੇ ਬਾਹਰੀ ਇਲਾਕੇ ਤੋਂ ਬਾਕੀ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਿੱਲੀ ਪੁਲਸ ਨੇ ਕਿਹਾ ਕਿ ਇਹ ਸਾਰੇ ਬੰਗਲਾਦੇਸ਼ੀ ਭਾਰਤ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਸਨ ਅਤੇ ਉਨ੍ਹਾਂ ਨੇ ਆਪਣੇ ਦਸਤਾਵੇਜ਼ ਵੀ ਬਣਵਾ ਲਏ ਸਨ। ਆਪਰੇਸ਼ਨ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਸਕੂਲੀ ਬੱਚਿਆਂ 'ਚ ਫੈਲੀ ਬੀਮਾਰੀ, ਹਾਈ ਅਲਰਟ ਤੋਂ ਬਾਅਦ 12 ਮਾਰਚ ਤੱਕ ਛੁੱਟੀਆਂ
ਇਸ ਤੋਂ ਪਹਿਲੇ 8 ਮਾਰਚ ਨੂੰ ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੇ ਵਸੰਤ ਕੁੰਜ ਇਲਾਕੇ 'ਚ ਜੈ ਹਿੰਦੀ ਕੈਂਪ 'ਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵੈਰੀਫਿਕੇਸ਼ਨ ਮੁਹਿੰਮ ਚਲਾਈ ਸੀ। ਸਬ ਇੰਸਪੈਕਟਰ ਰਵੀ ਮਲਿਕ ਨੇ ਕਿਹਾ ਕਿ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਹ ਲੋਕਾਂ ਤੋਂ ਉਨ੍ਹਾਂ ਦੇ ਪਛਾਣ ਪ੍ਰਮਾਣ ਮੰਗਦੇ ਹਨ ਅਤੇ ਉਨ੍ਹਾਂ ਦੇ ਸਾਰੇ ਵੇਰਵਿਆਂ ਦਾ ਵੈਰੀਫਿਕੇਸ਼ਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਆਈ.ਡੀ. ਪ੍ਰਮਾਣ ਵੈਰੀਫਿਕੇਸ਼ ਲਈ ਉਨ੍ਹਾਂ ਦੇ ਸੰਬੰਧਤ ਜ਼ਿਲ੍ਹਿਆਂ 'ਚ ਭੇਜੇ ਜਾਂਦੇ ਹਨ। ਇਸ ਸਾਲ ਜਨਵਰੀ 'ਚ ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਪੁਲਸ ਨੂੰ ਰਾਸ਼ਟਰੀ ਰਾਜਧਾਨੀ 'ਚ ਰਹਿਣ ਵਾਲੇ ਬੰਗਲਾਦੇਸ਼ੀ ਪ੍ਰਵਾਸੀਆਂ ਦੀ ਪਛਾਣ ਕਰਨ ਲਈ ਇਕ ਵਿਸ਼ੇਸ਼ ਮਿਸ਼ਨ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਬੈਠਕ 'ਚ ਦੇਸ਼ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿਣ ਵਾਲਿਆਂ ਖ਼ਿਲਾਫ਼ ਮੁਹਿੰਮ ਦੇ ਅਧੀਨ ਬੰਗਲਾਦੇਸ਼ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੇ ਉਪਾਵਾਂ ਨੂੰ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਐੱਲ.ਜੀ. ਨੇ ਦਿੱਲੀ ਪੁਲਸ ਨੂੰ ਕਰਮਚਾਰੀਆਂ/ਘਰੇਲੂ ਸਹਾਇਕਾਂ ਅਤੇ ਨਿਰਮਾਣ ਮਜ਼ਦੂਰਾਂ ਸਮੇਤ ਮਜ਼ਦੂਰਾਂ ਦੀ ਆਪਣੀ ਸੁਰੱਖਿਆ ਦੇ ਹਿੱਤ 'ਚ ਵੈਰੀਫਿਕੇਸ਼ਨ ਦੇ ਮਹੱਤਵ 'ਤੇ ਜਨ ਜਾਗਰੂਕਤਾ ਪੈਦਾ ਕਰਨ ਲਈ ਪ੍ਰਿੰਟ ਅਤੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਇਕ ਆਊਟਰੀਚ ਪ੍ਰੋਗਰਾਮ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8