ਦਿੱਲੀ ਪੁਲਸ ਨੇ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼, 3 ਗ੍ਰਿਫਤਾਰ; 80 ਲੱਖ ਦੀ ਹੈਰੋਇਨ ਬਰਾਮਦ
Saturday, Apr 25, 2026 - 06:56 PM (IST)
ਨਵੀਂ ਦਿੱਲੀ: ਅੰਤਰਰਾਦਿੱਲੀ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 80 ਲੱਖ ਰੁਪਏ ਦੀ ਕੀਮਤ ਵਾਲੀ 475 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
NH-24 'ਤੇ ਜਾਲ ਵਿਛਾ ਕੇ ਮੁੱਖ ਮੁਲਜ਼ਮ ਕਾਬੂ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗਾਜ਼ੀਪੁਰ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਮੁਹੰਮਦ ਆਰਿਫ਼ ਨਾਮਕ ਵਿਅਕਤੀ ਬਾਰੇ ਗੁਪਤ ਜਾਣਕਾਰੀ ਮਿਲੀ ਸੀ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ NH-24 ਦੇ ਨੇੜੇ ਜਾਲ ਵਿਛਾਇਆ ਅਤੇ ਆਰਿਫ਼ ਨੂੰ 270 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ।
ਯੂਪੀ ਅਤੇ ਦਿੱਲੀ-NCR 'ਚ ਛਾਪੇਮਾਰੀ
ਪੁੱਛਗਿੱਛ ਦੌਰਾਨ ਆਰਿਫ਼ ਨੇ ਆਪਣੇ ਸਾਥੀਆਂ ਬਾਰੇ ਅਹਿਮ ਖੁਲਾਸੇ ਕੀਤੇ। ਉਸ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਰਹਿਣ ਵਾਲੇ ਅਮਿਤ ਅਤੇ ਵਿਕਾਸ ਤੋਂ ਨਸ਼ਾ ਸਪਲਾਈ ਲੈਂਦਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਵਿੱਚ ਛਾਪੇਮਾਰੀ ਕੀਤੀ, ਜਿਸ ਦੌਰਾਨ ਅਮਿਤ ਅਤੇ ਵਿਕਾਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਦੋਵਾਂ ਕੋਲੋਂ 205 ਗ੍ਰਾਮ ਹੋਰ ਹੈਰੋਇਨ ਬਰਾਮਦ ਹੋਈ।
ਸੰਗਠਿਤ ਨੈੱਟਵਰਕ ਰਾਹੀਂ ਹੁੰਦੀ ਸੀ ਸਪਲਾਈ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਇੱਕ ਬਹੁਤ ਹੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ। ਇਹ ਲੋਕ ਸਿਰਫ਼ ਆਰਥਿਕ ਲਾਭ ਕਮਾਉਣ ਲਈ ਵੱਖ-ਵੱਖ ਸੂਬਿਆਂ 'ਚ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਗਿਰੋਹ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
