ਦਿੱਲੀ ’ਚ 2 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼

Thursday, Feb 01, 2024 - 08:20 PM (IST)

ਦਿੱਲੀ ’ਚ 2 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਪੁਲਸ ਨੇ ਇੱਥੋਂ ਦੇ ਦਵਾਰਕਾ ਅਤੇ ਨਾਰਾਇਣਾ ਖੇਤਰਾਂ ਵਿੱਚ ਦੋ ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਉਹ ਤਕਨੀਕੀ ਮਦਦ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਦੇ ਨਾਂ ਉੱਤੇ ਵਿਦੇਸ਼ੀ ਨਾਗਰਿਕਾਂ ਨਾਲ ਧੋਖਾਦੇਹੀ ਕਰ ਰਹੇ ਸਨ।

ਇੱਕ ਅਧਿਕਾਰੀ ਨੇ ਵੀਰਵਾਰ ਦੱਸਿਆ ਕਿ ਦਿੱਲੀ ਪੁਲਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨਜ਼' ਇਕਾਈ ਨੇ ਦੋ ਗੈਰ-ਕਾਨੂੰਨੀ ਕਾਲ ਸੈਂਟਰਾਂ ਤੋਂ 26 ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 40 ਹੋਰਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਸਬੰਧੀ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।


author

Rakesh

Content Editor

Related News