ਸਵਾਤੀ ਮਾਲੀਵਾਲ ਬਦਸਲੂਕੀ ਮਾਮਲਾ : ਹਿਰਾਸਤ 'ਚ ਲਿਆ ਗਿਆ CM ਕੇਜਰੀਵਾਲ ਦਾ ਸਹਿਯੋਗੀ

05/18/2024 1:01:13 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੇ ਮਾਮਲੇ 'ਚ ਬਿਭਵ ਕੁਮਾਰ ਨੂੰ ਸ਼ਨੀਵਾਰ ਨੂੰ ਹਿਰਾਸਤ 'ਚ ਲਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁਮਾਰ ਨੂੰ ਦਿੱਲੀ ਪੁਲਸ ਦੀ ਇਕ ਟੀਮ ਨੇ ਦੁਪਹਿਰ ਨੂੰ ਮੁੱਖ ਮੰਤਰੀ ਦੇ ਘਰੋਂ ਹਿਰਾਸਤ 'ਚ ਲਿਆ। ਉਨ੍ਹਾਂ ਨੂੰ ਪੁੱਛ-ਗਿੱਛ ਲਈ ਥਾਣੇ ਲਿਜਾਇਆ ਗਿਆ ਹੈ। ਦੱਸਣਯੋਗ ਹੈ ਕਿ ਮਾਲੀਵਾਲ ਨੇ ਸੋਮਵਾਰ ਸਵੇਰੇ ਸਿਵਲ ਲਾਈਨਜ਼ ਥਾਣੇ ਪਹੁੰਚੀ ਸੀ ਅਤੇ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਇਕ ਮੈਂਬਰ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News