ਦਿੱਲੀ ਪੁਲਸ ਨੇ CBI ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੰਜੇ ਸਿੰਘ ਨੂੰ ਹਿਰਾਸਤ ''ਚ ਲਿਆ

Monday, Oct 17, 2022 - 02:41 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਕਰਫਿਊ ਦਾ ਉਲੰਘਣਾ ਕਰਨ ਦੇ ਦੋਸ਼ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਹੈੱਡਕੁਆਰਟਰ ਦੇ ਬਾਹਰ ਹਿਰਾਸਤ ਵਿਚ ਲੈ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਏ ਜਾਣ ਅਤੇ ਉਸ ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਦੇ ਸਿਲਸਿਲੇ 'ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵਲੋਂ ਪੁੱਛ-ਗਿੱਛ ਲਈ ਬੁਲਾਏ ਜਾਣ ਦੇ ਵਿਰੋਧ 'ਚ ਸਿੰਘ ਅਤੇ ਹੋਰ ਲੋਕ ਸੀ.ਬੀ.ਆਈ. ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਸੀ.ਜੀ.ਓ. ਕੰਪਲੈਕਸ 'ਚ ਗੈਰ-ਕਾਨੂੰਨੀ ਤਰੀਕੇ ਨਾਲ ਪ੍ਰਦਰਸ਼ਨ ਕਰਨ ਲਈ ਹਿਰਾਸਤ 'ਚ ਲੈ ਲਿਆ ਗਿਆ।

ਇਹ ਵੀ ਪੜ੍ਹੋ : ਆਬਕਾਰੀ ਘਪਲਾ: CBI ਸਾਹਮਣੇ ਪੇਸ਼ ਹੋਣਗੇ ਸਿਸੋਦੀਆ, 'ਫਰਜ਼ੀ' ਮਾਮਲਾ ਦਰਜ ਕਰਨ ਦਾ ਲਗਾਇਆ ਦੋਸ਼

ਸੀ.ਜੀ.ਓ. ਕੰਪਲੈਕਸ 'ਚ ਦੰਡ ਪ੍ਰਕਿਰਿਆ ਜ਼ਾਬਤਾ ਦੀ ਧਾਰਾ 144 ਲਾਗੂ ਹੈ, ਜਿਸ ਦੇ ਅਧੀਨ ਚਾਰ ਜਾਂ ਉਸ ਤੋਂ ਵੱਧ ਗਿਣਤੀ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਰੋਕ ਹੁੰਦੀ ਹੈ। ਸੰਘੀਏ ਜਾਂਚ ਏਜੰਸੀ ਨੇ ਸਿਸੋਦੀਆ ਨੂੰ ਸੋਮਵਾਰ ਦੁਪਹਿਰ 11 ਵਜੇ ਆਪਣੇ ਹੈੱਡ ਕੁਆਰਟਰ ਪੇਸ਼ ਹੋਣ ਲਈ ਕਿਹਾ ਸੀ। ਸਿਸੋਦੀਆ ਨੇ ਐਤਵਾਰ ਨੂੰ ਟਵੀਟ ਕੀਤਾ ਸੀ,''ਮੇਰੇ ਘਰ 14 ਘੰਟੇ ਸੀ.ਬੀ.ਆਈ. ਦੀ ਛਾਪੇਮਾਰੀ ਕੀਤੀ ਗਈ, ਕੁਝ ਨਹੀਂ ਨਿਕਲਿਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ, ਉਸ 'ਚ ਕੁਝ ਨਹੀਂ ਨਿਕਲਿਆ। ਮੇਰੇ ਪਿੰਡ 'ਚ ਇਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਸੋਮਵਾਰ ਮੈਨੂੰ ਸੀ.ਬੀ.ਆਈ. ਹੈੱਡ ਕੁਆਰਟਰ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਪੂਰਾ ਸਹਿਯੋਗ ਕਰਾਂਗਾ। ਸਤਿਆਮੇਵ ਜਯਤੇ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News