40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਕੇ ਸ਼ਖ਼ਸ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਸ ਵਲੋਂ FIR ਦਰਜ, ਜਾਂਚ ਜਾਰੀ

03/11/2024 10:28:01 AM

ਨਵੀਂ ਦਿੱਲੀ- ਦਿੱਲੀ ਪੁਲਸ ਨੇ ਦਿੱਲੀ ਜਲ ਬੋਰਡ ਦੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਬੋਰਵੈੱਲ 'ਚ ਡਿੱਗਣ ਨਾਲ 30 ਸਾਲਾ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ FIR ਦਰਜ ਕੀਤੀ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਮੁਹਿੰਮ 'ਚ ਜੁੱਟੀ NDRF ਦੀ ਟੀਮ (ਵੀਡੀਓ)

ਡਿਪਟੀ ਕਮਿਸ਼ਨਰ ਆਫ਼ ਪੁਲਸ (ਪੱਛਮੀ) ਵਿਚਿਤਰਾ ਵੀਰ ਨੇ ਕਿਹਾ ਕਿ IPC ਦੀ ਧਾਰਾ 304ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ) ਤਹਿਤ ਵਿਕਾਸਪੁਰੀ ਪੁਲਸ ਸਟੇਸ਼ਨ 'ਚ ਇਕ FIR ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੁਲਸ ਨੇ ਦੱਸਿਆ ਕਿ 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਵਿਅਕਤੀ ਨੂੰ ਬਾਹਰ ਕੱਢਣ ਲਈ ਲਗਭਗ 12 ਘੰਟੇ ਤੱਕ ਬਚਾਅ ਮੁਹਿੰਮ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ । ਐਤਵਾਰ ਨੂੰ  ਵਿਅਕਤੀ ਦੀ ਲਾਸ਼ ਨੂੰ ਬੋਰਵੈੱਲ 'ਚੋਂ ਬਾਹਰ ਕੱਢ ਲਿਆ ਗਿਆ। 

ਇਹ ਵੀ ਪੜ੍ਹੋ-  40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਸ਼ਖ਼ਸ ਦੀ ਮੌਤ, ਲਾਸ਼ ਨੂੰ ਕੱਢਿਆ ਗਿਆ ਬਾਹਰ

ਦੱਸਣਯੋਗ ਹੈ ਕਿ ਪੱਛਮੀ ਦਿੱਲੀ ਦੇ ਕੇਸ਼ੋਪੁਰ ਮੰਡੀ ਇਲਾਕੇ ਵਿਚ ਸ਼ਨੀਵਾਰ ਦੇਰ ਰਾਤ ਕਰੀਬ 1 ਵਜੇ ਸੂਚਨਾ ਮਿਲੀ ਕਿ ਦਿੱਲੀ ਜਲ ਬੋਰਡ ਦੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਬੋਰਵੈੱਲ ਵਿਚ ਇਕ ਵਿਅਕਤੀ ਡਿੱਗ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਬਚਾਉਣ ਲਈ NDRF ਅਤੇ ਦਿੱਲੀ ਫਾਇਰ ਬ੍ਰਿਗੇਡ ਸੇਵਾ (DFS) ਦੀ ਟੀਮ ਦੀ ਅਗਵਾਈ ਵਿਚ ਇਕ ਮੁਹਿੰਮ ਚਲਾਈ ਗਈ। ਬਚਾਅ ਟੀਮਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ਼ਖ਼ਸ ਦੀ ਜਾਨ ਨਹੀਂ ਬਚਾਈ ਜਾ ਸਕੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Tanu

This news is Content Editor Tanu