ਦਿੱਲੀ ਹਿੰਸਾ: ਪੁਲਸ ਨੇ ਰਾਕੇਸ਼ ਟਿਕੈਤ ਦੇ ਟੈਂਟ ਦੇ ਬਾਹਰ ਚਿਪਕਾਇਆ ਨੋਟਿਸ

Thursday, Jan 28, 2021 - 03:47 PM (IST)

ਨਵੀਂ ਦਿੱਲੀ— ਦਿੱਲੀ ’ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ’ਚ ਦਿੱਲੀ ਪੁਲਸ ਅੱਜ ਗਾਜ਼ੀਪੁਰ ਸਰਹੱਦ ’ਤੇ ਪੁੱਜੀ, ਜਿੱਥੇ ਪੁਲਸ ਨੇ ਰਾਕੇਸ਼ ਟਿਕੈਤ ਦੇ ਟੈਂਟ ਦੇ ਬਾਹਰ ਨੋਟਿਸ ਚਿਪਕਾ ਦਿੱਤਾ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਛੇਤੀ ਹੀ ਪੁਲਸ ਨੂੰ ਨੋਟਿਸ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਪੁਲਸ ਕਈ ਨੇਤਾਵਾਂ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਰਹੀ ਹੈ। ਓਧਰ ਗਾਜ਼ੀਆਬਾਦ ਪੁਲਸ ਪ੍ਰਸ਼ਾਸਨ ਨੇ ਯੂ. ਪੀ. ਗੇਟ ’ਤੇ ਪੁਲਸ ਫੋਰਸ ਨੂੰ ਵਧਾ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਘਟਨਾ ਮਗਰੋਂ ਰਾਜੇਵਾਲ ਦਾ ਵੱਡਾ ਬਿਆਨ, ਦੀਪ ਸਿੱਧੂ ਨੇ RSS ਤੋਂ ਲਈ ਟ੍ਰੇਨਿੰਗ

ਦਿੱਲੀ ਪੁਲਸ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਨੂੰ ਲੈ ਕੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਮੇਤ 20 ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਕਿਸਾਨ ਆਗੂਆਂ ਨੂੰ 3 ਦਿਨਾਂ ਵਿਚ ਆਪਣਾ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਆਗੂਆਂ ਨੂੰ ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ ਹੈ, ਕਿਉਂਕਿ ਉਨ੍ਹਾਂ ਨੇ ਮੰਗਲਵਾਰ ਨੂੰ ਟਰੈਕਟਰ ਪਰੇਡ ਲਈ ਤੈਅ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ। ਬੁੱਧਵਾਰ ਨੂੰ ਦਿੱਲੀ ਪੁਲਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਨੇ ਵੀ ਪ੍ਰੈੱਸ ਕਾਨਫਰੰਸ ’ਚ ਦੋਸ਼ ਲਾਇਆ ਸੀ ਕਿ 26 ਜਨਵਰੀ ਦੀ ਹਿੰਸਾ ’ਚ ਕਿਸਾਨ ਆਗੂ ਸ਼ਾਮਲ ਸਨ ਅਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਸੀ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

PunjabKesari

ਇਹ ਵੀ ਪੜ੍ਹੋਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’

ਦੱਸਣਯੋਗ ਹੈ ਕਿ ਦਿੱਲੀ ਪੁਲਸ ਨੇ ਰਾਜਪਥ ’ਤੇ ਸਮਾਰੋਹ ਖ਼ਤਮ ਹੋਣ ਤੋਂ ਬਾਅਦ ਤੈਅ ਰਸਤਿਓਂ ਟਰੈਕਟਰ ਪਰੇਡ ਕੱਢਣ ਦੀ ਆਗਿਆ ਦਿੱਤੀ ਸੀ ਪਰ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਸਮੇਂ ਤੋਂ ਪਹਿਲਾਂ ਹੀ ਵੱਖ-ਵੱਖ ਸਰਹੱਦਾਂ ’ਤੇ ਲੱਗੇ ਬੈਰੀਕੇਡਜ਼ ਨੂੰ ਤੋੜਦੇ ਹੋਏ ਦਿੱਲੀ ’ਚ ਦਾਖ਼ਲ ਹੋ ਗਏ। ਕਈ ਥਾਵਾਂ ’ਤੇ ਪੁਲਸ ਨਾਲ ਉਨ੍ਹਾਂ ਦੀ ਝੜਪ ਵੀ ਹੋਈ। ਪੁਲਸ ਨੂੰ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਸਹਾਰਾ ਲੈਣਾ ਪਿਆ।

PunjabKesari

ਇਹ ਵੀ ਪੜ੍ਹੋ: ਦਿੱਲੀ ਪੁਲਸ ਦੀ ਵੱਡੀ ਕਾਰਵਾਈ, 37 ਕਿਸਾਨ ਨੇਤਾਵਾਂ ਖ਼ਿਲਾਫ਼ FIR ਦਰਜ

ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਅੰਦਰ ਦਾਖ਼ਲ ਹੋ ਗਏ ਅਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦਿੱਲੀ ਪੁਲਸ ਨੇ ਟਰੈਕਟਰ ਪਰੇਡ ਦੌਰਾਨ ਹਿੰਸਾ ਅਤੇ ਤੋੜ-ਭੰਨ ਦੇ ਸਬੰਧ ਵਿਚ 25 ਅਪਰਾਧਕ ਮਾਮਲੇ ਦਰਜ ਕੀਤੇ ਹਨ। ਇਸ ਹਿੰਸਾ ਵਿਚ ਦਿੱਲੀ ਪੁਲਸ ਦੇ 394 ਮੁਲਾਜ਼ਮ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋਟਰੈਕਟਰ ਪਰੇਡ ਹਿੰਸਾ: ਕਿਸਾਨ ਆਗੂਆਂ ’ਤੇ ਵੱਡੀ ਕਾਰਵਾਈ, ਲੁੱਕ ਆਊਟ ਨੋਟਿਸ ਜਾਰੀ ਕਰਨ ਦੇ ਆਦੇਸ਼

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ


Tanu

Content Editor

Related News