ਦਿੱਲੀ ਪੁਲਸ ਨੇ ਸਕੂਲਾਂ ਨੂੰ ਭੇਜੇ ਗਏ ਧਮਕੀ ਭਰੇ ਈ-ਮੇਲ ਦੇ ਸਰੋਤ ਦਾ ਲਗਾ ਲਿਆ ਹੈ ਪਤਾ : ਉੱਪ ਰਾਜਪਾਲ

05/01/2024 2:52:55 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਪੁਲਸ ਨੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਲਈ ਭੇਜੇ ਗਏ ਈ-ਮੇਲ ਦੇ ਸਰੋਤ ਦਾ ਪਤਾ ਲਗਾ ਲਿਆ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਬੰਬ ਦੀ ਧਮਕੀ ਦੀ ਅਫ਼ਵਾਹ ਪ੍ਰਤੀਤ ਹੁੰਦੀ ਹੈ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਸਕਸੈਨਨਾ ਨੇ ਇਸੇ ਤਰ੍ਹਾਂ ਦਾ ਈ-ਮੇਲ ਪ੍ਰਾਪਤ ਕਰਨ ਵਾਲੇ ਮਾਡਲ ਟਾਊਨ ਦੇ ਡੀਏਵੀ ਸਕੂਲ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਨੇ ਬੰਬ ਰੱਖੇ ਹੋਣ ਦੀ ਧਮਕੀ ਵਾਲੇ ਈ-ਮੇਲ 'ਤੇ ਤੁਰੰਤ ਕਾਰਵਾਈ ਕੀਤੀ ਅਤੇ ਬੰਬ ਰੋਕਥਾਮ ਦਸਤਿਆਂ ਅਤੇ ਖੋਜੀ ਕੁੱਤਿਆਂ ਨਾਲ ਸਕੂਲ ਕੰਪਲੈਕਸ 'ਚ ਤਲਾਸ਼ੀ ਲਈ। ਉੱਪ ਰਾਜਪਾਲ ਨੇ ਸਕੂਲ 'ਚ ਕਿਹਾ ਕਿ ਦਿੱਲੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ,''ਦਿੱਲੀ ਪੁਲਸ ਨੂੰ ਪਤਾ ਲੱਗ ਗਿਆ ਹੈ ਕਿ ਇਹ ਈ-ਮੇਲ ਕਿੱਥੋਂ ਆ ਰਹੇ ਹਨ। ਜਾਂਚ ਜਾਰੀ ਹੈ। ਮੈਂ ਸਿਰਫ਼ ਇੰਨਾ ਕਹਾਂਗਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਾਂਤੀ ਨੂੰ ਵਿਗਾੜਨ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News