ਦਿੱਲੀ ਪੁਲਸ ਦਾ ਹੈੱਡ ਕਾਂਸਟੇਬਲ ਕੋਰੋਨਾ ਪਾਜ਼ੀਟਿਵ, IGI ਏਅਰਪੋਰਟ ''ਤੇ ਸੀ ਤਾਇਨਾਤ

4/9/2020 10:59:47 AM

ਨਵੀਂ ਦਿੱਲੀ-ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਟਡ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹੁਣ ਸੁਰੱਖਿਆ 'ਚ ਤਾਇਨਾਤ ਪੁਲਸ ਕਰਮਚਾਰੀ ਵੀ ਕੋਰੋਨਾਵਾਇਰਸ ਦੀ ਚਪੇਟ 'ਚ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਸ ਦਾ ਇਕ ਹੈੱਡ ਕਾਂਸਟੇਬਲ ਕੋਰੋਨਾ ਵਾਇਰਸ ਨਾਲ ਇਨਫੈਕਟਡ ਮਿਲਿਆ ਹੈ। ਪੁਲਸ ਅਧਿਕਾਰੀਆਂ ਮੁਤਾਬਕ ਰੋਹਣੀ ਇਲਾਕੇ ਤੋਂ 44 ਸਾਲਾਂ ਦਿੱਲੀ ਪੁਲਸ ਦੇ ਹੈੱਡ ਕਾਂਸਟੇਬਲ ਕੋਰੋਨਾ ਵਾਇਰਸ ਪਾਜ਼ੀਟਿਵ ਮਿਲਿਆ ਹੈ। ਪੁਲਸ ਮੁਤਾਬਕ ਬੁੱਧਵਾਰ ਦੁਪਹਿਰ ਲਗਭਗ 3.40 ਵਜੇ ਜਾਣਕਾਰੀ ਮਿਲੀ ਹੈ ਕਿ ਰੋਹਣੀ 'ਚ ਇਕ ਹੈੱਡ ਕਾਂਸਟੇਬਲ ਵੀ  ਕੋਰੋਨਾ ਦੀ ਚਪੇਟ 'ਚ ਆ ਗਿਆ ਹੈ। 

ਜਾਣਕਾਰੀ ਮਿਲੀ ਹੈ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਕਾਂਸਟੇਬਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਟਰਮੀਨਲ-3 ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ 'ਚ ਤਾਇਨਾਤ ਸੀ। ਉਨ੍ਹਾਂ ਦਾ ਟੈਸਟ ਸ਼ਨੀਵਾਰ ਨੂੰ ਬਾਬਾ ਅੰਬੇਡਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਅਤੇ ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੀੜਤ ਵਿਅਕਤੀ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ ਭਰਤੀ ਕੀਤਾ ਗਿਆ ਜਦਕਿ ਉਸ ਦੇ ਪਰਿਵਾਰ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਦਿੱਲੀ ਟ੍ਰੈਫਿਕ ਪੁਲਸ ਦਾ ASI ਵੀ ਕੋਰੋਨਾ ਪਾਜ਼ੀਟਿਵ, ਏਮਜ਼ 'ਚ ਭਰਤੀ 


Iqbalkaur

Edited By Iqbalkaur