ਰਾਹੁਲ ਦੀ ਅਯੋਗਤਾ ਖ਼ਿਲਾਫ਼ ਕਾਂਗਰਸ ਦਾ ਸੱਤਿਆਗ੍ਰਹਿ, ਦਿੱਲੀ ਪੁਲਸ ਨੇ ਰਾਜਘਾਟ 'ਤੇ ਲਾਈ ਧਾਰਾ 144
03/26/2023 10:23:31 AM

ਨਵੀਂ ਦਿੱਲੀ (ਵਾਰਤਾ)- ਦਿੱਲੀ ਪੁਲਸ ਨੇ ਰਾਜਘਾਟ ਦੇ ਉਸ ਇਲਾਕੇ ਅਤੇ ਉਸ ਦੇ ਨੇਤੇ-ਤੇੜੇ ਧਾਰਾ 144 ਲਾਗੂ ਕਰ ਦਿੱਤੀ ਹੈ, ਜਿੱਥੇ ਐਤਵਾਰ ਨੂੰ ਕਾਂਗਰਸ ਨੇ ਸੰਸਦ ਤੋਂ ਰਾਹੁਲ ਗਾਂਧੀ ਦੀ ਅਯੋਗਤਾ ਖ਼ਿਲਾਫ਼ ਸੱਤਿਆਗ੍ਰਹਿ ਕਰਨਾ ਹੈ। ਦਿੱਲੀ ਪੁਲਸ ਨੇ ਸਾਫ਼ ਕਰ ਦਿੱਤਾ ਹੈ ਕਿ ਉਸ ਨੇ ਕਾਂਗਰਸ ਪਾਰਟੀ ਨੂੰ ਕਿਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਅਤੇ ਸੱਤਿਆਗ੍ਰਹਿ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਹੈ।
ਦਿੱਲੀ ਪੁਲਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਇਹ ਫ਼ੈਸਲਾ ਲਿਆ ਹੈ। ਕਾਂਗਰਸ ਵਰਕਰ ਰਾਹੁਲ ਗਾਂਧੀ ਨਾਲ ਆਪਣੀ ਇਕਜੁਟਤਾ ਦਿਖਾਉਣ ਲਈ ਰਾਜਘਾਟ 'ਤੇ ਇਕੱਠੇ ਹੋਣਾ ਚਾਹੁੰਦੇ ਹਨ। ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋਵੇ, ਇਸ ਲਈ ਪੁਲਸ ਫ਼ੋਰਸ ਵੀ ਤਾਇਨਾਤ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ