ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

06/10/2021 5:36:06 PM

ਨਵੀਂ ਦਿੱਲੀ— ਦਿੱਲੀ ਪੁਲਸ ਨੇ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਪੁਲਸ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਨੂੰ ਖ਼ੁੁਫੀਆ ਸੂਚਨਾ ਮਿਲੀ ਹੈ ਕਿ ਕਰੀਬ 50 ਹਜ਼ਾਰ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਦਾਖ਼ਲ ਹੋਣ ਦੀ ਯੋਜਨਾ ਬਣਾ ਰਹੇ ਹਨ। ਹਾਲਾਂਕਿ ਇਸ ਬਾਬਤ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ। 

ਇਹ ਵੀ ਪੜ੍ਹੋ- ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

ਓਧਰ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫੀਆ ਸੂਚਨਾ ਮਿਲੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਸਿੰਘੂ, ਸਰਹੱਦ ਆਉਣ ਦਾ ਸੱਦਾ ਦਿੱਤਾ ਹੈ ਪਰ ਉਨ੍ਹਾਂ ਦੇ ਪੋਸਟਰਾਂ ’ਚ ਦਿੱਲੀ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਆਖਿਆ ਕਿ ਤਿੰਨੋਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਸਾਡੇ ਪੁਲਸ ਮੁਲਾਜ਼ਮ ਤਾਇਨਾਤ ਹਨ ਅਤੇ ਅਸੀਂ ਆਪਣੀ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਹੈ। ਸੀਨੀਅਰ ਜ਼ਿਲ੍ਹਾ ਡੀ. ਐੱਸ. ਪੀ. ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੇਖਿਆ ਕਿ ਸਥਿਤੀ ਸ਼ਾਂਤੀਪੁੂਰਨ ਬਣੀ ਹੋਈ ਹੈ। ਸਾਵਧਾਨੀ ਵਜੋਂ ਉਨ੍ਹਾਂ ਨੂੰ ਬੈਰੀਕੇਡਾਂ ਨਾਲ ਭਾਰੀ ਸੁਰੱਖਿਆ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ- ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ

ਦੱਸ ਦੇਈਏ ਕਿ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 6 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਡਟੇ ਹੋਏ ਹਨ। ਕਿਸਾਨ ਚਾਹੁੰਦੇ ਹਨ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ। ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ।

ਇਹ ਵੀ ਪੜ੍ਹੋ-  ‘ਜੇਕਰ ਕਿਸਾਨ ਕੋਰੋਨਾ ਫੈਲਾਉਂਦਾ ਤਾਂ ਦਿੱਲੀ ਦੀਆਂ ਸਰਹੱਦਾਂ ’ਤੇ ਸਭ ਤੋਂ ਵੱਧ ਮਾਮਲੇ ਹੁੰਦੇ’


Tanu

Content Editor

Related News