ਇਜ਼ਰਾਈਲ ਦੇ ਦੂਤਘਰ ਦੇ ਨੇੜੇ-ਤੇੜੇ ਦਿੱਲੀ ਪੁਲਸ ਨੇ ਵਧਾਈ ਸੁਰੱਖਿਆ

Wednesday, Oct 02, 2024 - 03:36 PM (IST)

ਇਜ਼ਰਾਈਲ ਦੇ ਦੂਤਘਰ ਦੇ ਨੇੜੇ-ਤੇੜੇ ਦਿੱਲੀ ਪੁਲਸ ਨੇ ਵਧਾਈ ਸੁਰੱਖਿਆ

ਨਵੀਂ ਦਿੱਲੀ (ਭਾਸ਼ਾ)- ਪੱਛਮੀ ਏਸ਼ੀਆ 'ਚ ਤਣਾਅ ਵਧਣ ਤੋਂ ਬਾਅਦ ਦਿੱਲੀ ਪੁਲਸ ਨੇ ਤੁਗਲਕ ਰੋਡ ਇਲਾਕੇ 'ਚ ਸਥਿਤ ਇਜ਼ਰਾਇਲੀ ਦੂਤਘਰ ਦੇ ਨੇੜੇ-ਤੇੜੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਤਿ ਤੁਗਲਕ ਰੋਡ ਸਥਿਤ ਇਜ਼ਰਾਈਲ ਦੇ ਦੂਤਘਰ ਦੇ ਤੇੜੇ-ਤੇੜੇ ਵੱਧ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਦੇ ਨਾਲ ਵਾਹਨਾਂ ਦੀ ਜਾਂਚ ਵਧਾ ਦਿੱਤੀ ਗਈ ਹੈ।

ਪੁਲਸ ਅਧਿਕਾਰੀ ਨੇ ਕਿਹਾ ਕਿ ਦੂਤਘਰ ਦੇ ਨੇੜੇ-ਤੇੜੇ ਬਹੁ ਪੱਧਰੀ ਸੁਰੱਖਿਆ ਵਿਵਸਥਾ ਪਹਿਲੇ ਹੀ ਕਰ ਦਿੱਤੀ ਗਈ ਹੈ ਅਤੇ ਦੋਵੇਂ ਇਮਾਰਤਾਂ ਦੇ ਨੇੜੇ-ਤੇੜੇ ਕਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਕਿਉਂਕਿ ਦੂਤਘਰ ਦੇ ਨੇੜੇ-ਤੇੜੇ ਦੇ ਇਲਾਕੇ 'ਚ ਪਹਿਲਾਂ ਵੀ 2 ਵਾਰ ਧਮਾਕੇ ਹੋ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News