ਦਿੱਲੀ ਸਪੈਸ਼ਲ ਸੈੱਲ ਦਾ ਖੁਲਾਸਾ- ਇਕਬਾਲ ਸਿੰਘ ਅਤੇ ਦੀਪ ਸਿੱਧੂ ਵਿਚਾਲੇ ਨਹੀਂ ਹੋਈ ਸੀ ਕੋਈ ਗੱਲਬਾਤ

02/10/2021 5:35:45 PM

ਨਵੀਂ ਦਿੱਲੀ- ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੰਗਾਮਾ ਕਰਨ ਵਾਲਿਆਂ 'ਚ ਸ਼ਾਮਲ 50 ਹਜ਼ਾਰ ਦੇ ਇਨਾਮੀ ਇਕਬਾਲ ਸਿੰਘ ਨੂੰ ਮੰਗਲਵਾਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਸ ਦੀ ਸਪੈਸ਼ਲ ਟੀਮ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਸਪੈਸ਼ਲ ਸੈੱਲ ਨੇ ਦੱਸਿਆ ਕਿ ਇਕਬਾਲ ਸਿੰਘ ਅਤੇ ਦੀਪ ਸਿੱਧੂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਸੀ। ਦਿੱਲੀ ਪੁਲਸ ਸਪੈਸ਼ਲ ਸੈੱਲ ਦੇ ਡੀ.ਸੀ.ਪੀ. ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਦਿੱਲੀ ਹਿੰਸਾ 'ਚ ਦੋਸ਼ੀ ਇਕਬਾਲ ਸਿੰਘ ਨੂੰ ਮੰਗਲਵਾਰ ਰਾਤ ਪੰਜਾਬ ਦੇ ਹੁਸ਼ਿਆਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਕਬਾਲ ਨੂੰ ਫੜਨ ਲਈ 50 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ: ਦੀਪ ਸਿੱਧੂ ਤੋਂ ਬਾਅਦ ਇਕਬਾਲ ਸਿੰਘ ਵੀ ਗ੍ਰਿਫ਼ਤਾਰ, 50 ਹਜ਼ਾਰ ਦਾ ਰੱਖਿਆ ਗਿਆ ਸੀ ਇਨਾਮ

ਡੀ.ਸੀ.ਪੀ. ਯਾਦਵ ਨੇ ਦੱਸਿਆ ਕਿ ਇਕਬਾਲ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ। ਇਕਬਾਲ ਦਿੱਲੀ 'ਚ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ 'ਚ ਲੋਕਾਂ ਨੂੰ ਉਕਸਾਉਣ 'ਚ ਸ਼ਾਮਲ ਸੀ। ਉਹ ਨਵੰਬਰ 2020 ਤੋਂ ਸਿੰਘੂ ਸਰਹੱਦ ਦਾ ਦੌਰਾ ਕਰ ਰਹੇ ਸਨ। 26 ਜਨਵਰੀ ਨੂੰ ਇਹ ਭੀੜ ਨਾਲ ਲਾਲ ਕਿਲ੍ਹੇ ਪਹੁੰਚਿਆ ਸੀ। ਹਾਲਾਂਕਿ, ਇਕਬਾਲ ਸਿੰਘ ਅਤੇ ਦੀਪ ਸਿੱਧੂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਸੀ। ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਲਾਲ ਕਿਲ੍ਹਾ ਹਿੰਸਾ ਦੇ ਮਾਮਲੇ 'ਚ ਮੁੱਖ ਦੋਸ਼ੀ ਅਭਿਨੇਤਾ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ :  ਪੰਜਾਬੀਆਂ ਅਤੇ ਹਰਿਆਣਵੀਆਂ ਨੇ ਮਿਲ ਕੇ ਸਿੰਘੂ ਸਰਹੱਦ 'ਤੇ ਮਨਾਇਆ ਨੌਜਵਾਨ ਦਾ ਜਨਮ ਦਿਨ (ਵੀਡੀਓ)

ਦੱਸਣਯੋਗ ਹੈ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ’ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਹੋਈ ਸੀ। ਕਿਸਾਨਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਲਾਲ ਕਿਲ੍ਹੇ ਕੰਪਲੈਕਸ ’ਚ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਪੁੱਜੇ, ਜਿੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਦਿੱਲੀ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤੇ ਗਏ ਹਨ। 

ਨੋਟ : ਦਿੱਲੀ ਸਪੈਸ਼ਲ ਸੈੱਲ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ

DIsha

This news is Content Editor DIsha