ਦਿੱਲੀ ਪੁਲਸ ਨੇ ਜੈਸ਼-ਏ-ਮੁਹੰਮਦ ਦਾ ਸ਼ੱਕੀ ਅੱਤਵਾਦੀ ਕੀਤਾ ਗ੍ਰਿਫਤਾਰ

07/16/2019 10:11:26 AM

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਬਸ਼ੀਰ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਸ ਨੇ ਬਸੀਰ 'ਤੇ 2 ਲੱਖ ਦਾ ਇਨਾਮ ਐਲਾਨ ਕੀਤਾ ਸੀ। ਮੁਖਬੀਰ ਦੀ ਸੂਚਨਾ 'ਤੇ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਬਸ਼ੀਰ ਅਹਿਮਦ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। 2007 'ਚ ਦਿੱਲੀ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਬਸ਼ੀਰ ਗ੍ਰਿਫਤਾਰ ਹੋਇਆ ਸੀ। ਬਾਅਦ 'ਚ ਹੇਠਲੀ ਅਦਾਲਤ ਤੋਂ ਬਰੀ ਹੋ ਗਿਆ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਸਜ਼ਾ ਸੁਣਾਈ ਸੀ। ਬਾਅਦ 'ਚ ਜ਼ਮਾਨਤ ਮਿਲਣ ਤੋਂ ਬਾਅਦ ਹਾਈ ਕੋਰਟ 'ਚ ਪੇਸ਼ ਨਹੀਂ ਰਿਹਾ ਸੀ, ਇਸ ਲਈ ਕੋਰਟ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਖੁਫੀਆ ਸੂਚਨਾ ਦੇ ਆਧਾਰ 'ਤੇ ਦਿੱਲੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ 2 ਹੋਰ ਸਾਥੀਆਂ ਨੂੰ ਦਿੱਲੀ ਪੁਲਸ ਨੇ ਇਸੇ ਸਾਲ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਦੇ ਨਾਂ ਫੈਯਾਜ਼ ਅਤੇ ਮਜੀਦ ਬਾਬਾ ਹਨ।

ਪਿਛਲੇ ਮਹੀਨੇ 22 ਜੂਨ ਨੂੰ ਬਾਰਾਮੁਲਾ ਜ਼ਿਲੇ 'ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਸੀ। ਬਾਰਾਮੂਲਾ ਜ਼ਿਲੇ ਦੇ ਉੜੀ ਖੇਤਰ ਦੇ ਬੋਨਿਆਰ ਇਲਾਕੇ 'ਚ ਮਾਰੇ ਗਏ ਅੱਤਵਾਦੀ ਦੀ ਪਛਾਣ ਲੁਕਮਾਨ ਦੇ ਤੌਰ 'ਤੇ ਹੋਈ ਸੀ। ਅੱਤਵਾਦੀਆਂ ਅਤੇ ਰਾਸ਼ਟਰੀ ਰਾਈਫਲਜ਼ ਅਤੇ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਸਲੂਹ ਦਰਮਿਆਨ ਮੁਕਾਬਲਾ ਸ਼ੁਰੂ ਹੋਇਆ ਸੀ, ਜਿਸ 'ਚ ਲੁਕਮਾਨ ਨੂੰ ਮਾਰ ਦਿੱਤਾ ਗਿਆ ਸੀ।


DIsha

Content Editor

Related News