ਪੁਲਸ ਨੇ 2 ਸਾਲਾਂ ਤੋਂ ਫਰਾਰ ਕਤਲ ਦੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
Saturday, Jan 04, 2025 - 05:55 PM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਕਤਲ ਦੇ ਇਕ ਮਾਮਲੇ 'ਚ ਲੋੜੀਂਦੇ 22 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ 2 ਸਾਲਾਂ ਤੋਂ ਫਰਾਰ ਸੀ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਦੇ ਸਿਰਸਪੁਰ ਵਾਸੀ ਹੇਮੰਤ ਕੁਮਾਰ ਝਾਅ ਨੂੰ ਗੈਰ-ਇਰਾਦਤਨ ਕਤਲ ਦੀ ਕੋਸ਼ਿਸ਼ ਦੇ ਇਕ ਮਾਮਲੇ 'ਚ ਭਗੌੜਾ ਐਲਾਨ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਝਾਅ ਨੇ 2023 'ਚ ਕੇਸ਼ਵ ਨਾਮੀ ਵਿਅਕਤੀ ਦਾ ਕਤਲ ਕੀਤਾ ਸੀ ਅਤੇ ਸਵਰੂਪ ਨਗਰ ਪੁਲਸ ਥਾਣੇ 'ਚ ਉਸ ਖ਼ਿਲਾਫ਼ ਦੰਗਾ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਉਸ ਖ਼ਿਲਾਫ਼ ਸਮੇਂਪੁਰ ਬਾਦਲੀ 'ਚ ਇਕ ਹੋਰ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਗ੍ਰਿਫ਼ਤਾਰੀ ਤੋਂ ਬਚਣ ਲਈ ਵਾਰ-ਵਾਰ ਆਪਣਾ ਭੇਸ ਅਤੇ ਸਥਾਨ ਬਦਲਦਾ ਰਹਿੰਦਾ ਸੀ। ਪੁਲਸ ਨੇ ਦੱਸਿਆ ਕਿ ਝਾਅ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਕ੍ਰਾਈਮ ਬਰਾਂਚ ਦੀ ਇਕ ਟੀਮ ਨੇ ਉਸ ਨੂੰ ਹੈਦਰਪੁਰ ਮੈਟਰੋ ਸਟੇਸ਼ਨ ਕੋਲੋਂ ਗ੍ਰਿਫ਼ਤਾਰ ਕਰ ਲਿਆ। ਬਾਅਦ 'ਚ, ਪੁੱਛ-ਗਿੱਛ ਦੌਰਾਨ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8