ਕਿਸਾਨੀ ਘੋਲ: ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ
Tuesday, Feb 23, 2021 - 01:48 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਦਿੱਲੀ ਦੇ ਗਾਜ਼ੀਪੁਰ, ਟਿਕਰੀ ਅਤੇ ਸਿੰਘੂ ਬਾਰਡਰ ’ਤੇ ਧਰਨਾ ’ਤੇ ਬੈਠੇ ਹਨ। ਕਿਸਾਨਾਂ ਵਲੋਂ ਇਹ ਹੀ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਇਕ ਪਾਸੇ ਜਿੱਥੇ ਖੇਤੀਬਾੜੀ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ ਸੀ ਕਿ ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋ ਜਾਣਗੇ। ਉੱਥੇ ਹੀ ਦੂਜੇ ਪਾਸੇ ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਨੋਟਿਸ ਲਾਏ ਗਏ ਹਨ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ
ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਟਿਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਹਨ। ਉਨ੍ਹਾਂ ਨੇ ਦਿੱਲੀ ਪੁਲਸ ਵਲੋਂ ਲਾਏ ਗਏ ਅਜਿਹੇ ਨੋਟਿਸਾਂ ਦੀ ਨਿਖੇਧੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਪੁਲਸ ਵਲੋਂ ਇਹ ਪੋਸਟਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੋਸਟਰ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਅਤੇ ਹੋਰ ਥਾਵਾਂ ’ਤੇ ਲਾਏ ਹਨ, ਇਹ ਪੋਸਟਰ ਹਿੰਦੀ ਅਤੇ ਪੰਜਾਬੀ ਦੋਹਾਂ ਭਾਸ਼ਾਵਾਂ ਵਿਚ ਹਨ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ ਮਾਮਲਾ: ਦਿੱਲੀ ਪੁਲਸ ਨੇ ਦੋ ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗਿ੍ਰਫ਼ਤਾਰ
ਜਗਮੋਹਨ ਨੇ ਆਖਿਆ ਕਿ ਪੁਲਸ ਵਲੋਂ ਲਾਏ ਗਏ ਪੋਸਟਰਾਂ ਦੀ ਉਨ੍ਹਾਂ ਲਈ ਕੋਈ ਅਹਿਮੀਅਤ ਨਹੀਂ ਹੈ। ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਡਟੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਚਿਤਾਵਨੀ ਰਾਹੀਂ ਅੰਦੋਲਨਕਾਰੀਆਂ ਅਤੇ ਅੰਦੋਲਨ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਇਸ ਚਿਤਾਵਨੀ ਤੋਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਭੀੜ ਜੁਟਾਉਣ ਨਾਲ ਕਾਨੂੰਨ ਹੀ ਨਹੀਂ, ਸਰਕਾਰਾਂ ਵੀ ਬਦਲ ਜਾਇਆ ਕਰਦੀਆਂ ਨੇ : ਰਾਕੇਸ਼ ਟਿਕੈਤ