ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੁਲਸ ਨੇ ਕੀਤੀ ''ਪ੍ਰੈਕਟਿਸ'', ''ਚੌਕੰਨੇ'' ਰਹਿਣ ਦੀਆਂ ਦਿੱਤੀਆਂ ਹਦਾਇਤਾਂ
Wednesday, Feb 21, 2024 - 05:21 AM (IST)
ਨਵੀਂ ਦਿੱਲੀ (ਭਾਸ਼ਾ): ਪ੍ਰਦਰਸ਼ਕਾਰੀ ਕਿਸਾਨਾਂ ਦੇ ਦਿੱਲੀ ਕੂਚ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਦਿੱਲੀ ਪੁਲਸ ਨੇ ਟੀਕਰੀ, ਸਿੰਘੂ ਤੇ ਗਾਜੀਪੁਰ ਬਾਰਡਰ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੌਕੰਨੇ ਰਹਿਣ ਦਾ ਨਿਰਦੇਸ਼ ਦਿੱਤਾ ਤੇ ਪ੍ਰੈਕਟਿਸ ਕੀਤੀ। ਪੁਲਸ ਨੇ ਇਹ ਕਦਮ ਉਸ ਵੇਲੇ ਚੁੱਕਿਆ ਜਦੋਂ ਇਕ ਦਿਨ ਪਹਿਲਾਂ ਹੀ ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਕੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਹਰਿਆਣਾ ਪੁਲਸ ਨੇ ਹਿਰਾਸਤ 'ਚ ਲਏ ਦਿੱਲੀ ਕੂਚ ਕਰ ਰਹੇ 50 ਕਿਸਾਨ, 2 ਬੱਸਾਂ 'ਚ ਭਰ ਕੇ ਲੈ ਗਏ ਮਾਨੇਸਰ
ਦਿੱਲੀ ਪੁਲਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਬਾਰਡਰਾਂ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਮੰਗਲਵਾਰ ਨੂੰ ਚੌਕੰਨਾ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਦਿੱਕਤ ਹੋ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਇਸ ਅੰਦੋਲਨ ਦੀ ਅਗਵਾਈ ਕਰ ਰਿਹਾ ਹੈ। ਦਿੱਲੀ ਤੇ ਹਰਿਆਣਾ ਦੇ ਵਿਚ 2 ਬਾਰਡਰਾਂ- ਟੀਕਰੀ ਤੇ ਸਿੰਘੂ ਨੂੰ ਪੁਲਸ ਮੁਲਾਜ਼ਮਾਂ ਦੀ ਭਾਰੀ ਤਾਇਨਾਤੀ ਦੇ ਨਾਲ ਸੀਲ ਕਰ ਦਿੱਤਾ ਗਿਆ ਹੈ ਤੇ ਕੰਕਰੀਟ ਤੇ ਲੋਹੇ ਦੇ ਕਿੱਲਾਂ ਨਾਲ ਕਈ ਪੱਧਰੀ ਬੈਰੀਕੇਡ ਲਗਾਏ ਗਏ ਹਨ।
ਗਾਜੀਪੁਰ ਬਾਰਡਰ ਦੇ 2 ਲੇਨ ਵੀ ਬੰਦ ਕਰ ਦਿੱਤਾ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਜੇ ਲੋੜ ਪਈ ਤਾਂ ਬੁੱਧਵਾਰ ਨੂੰ ਗਾਜੀਪੁਰ ਬਾਰਡਰ ਵੀ ਬੰਦ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8