ਦਿੱਲੀ ''ਚ ਪੁਲਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ, 2 ਬਦਮਾਸ਼ ਢੇਰ
Monday, Feb 17, 2020 - 10:54 AM (IST)

ਨਵੀਂ ਦਿੱਲੀ— ਦਿੱਲੀ 'ਚ ਸੋਮਵਾਰ ਸਵੇਰੇ-ਸਵੇਰੇ ਪੁਲਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ 'ਚ 2 ਬਦਮਾਸ਼ ਮਾਰੇ ਗਏ ਹਨ। ਫਿਲਹਾਲ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਇਕ ਨਿਊਜ਼ ਏਜੰਸੀ ਅਨੁਸਾਰ ਪੁਲਸ ਪ੍ਰਹਲਾਦਪੁਰ 'ਚ ਸੋਮਵਾਰ ਸਵੇਰੇ ਕਰੀਬ 5 ਵਜੇ ਪੁਲਸ ਨੇ ਬਦਮਾਸ਼ਾਂ ਨੂੰ ਚੈਕਿੰਗ ਦੌਰਾਨ ਘੇਰ ਲਿਆ। ਬਦਮਾਸ਼ਾਂ ਨੇ ਖੁਦ ਨੂੰ ਘਿਰਿਆ ਦੇਸ਼ ਪੁਲਸ 'ਤੇ ਫਾਇਰਿੰਗ ਕਰ ਦਿੱਤੀ।
ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ। ਜਿਸ 'ਚ ਦੋਹਾਂ ਬਦਮਾਸ਼ਾਂ ਨੂੰ ਗੋਲੀ ਲੱਗ ਗਈ। ਉਹ ਦੋਵੇਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਇੱਥੇ ਦੋਹਾਂ ਦੀ ਮੌਤ ਹੋ ਗਈ। ਦੋਹਾਂ ਦੀ ਪਛਾਣ ਰਾਜਾ ਕੁਰੈਸ਼ੀ ਅਤੇ ਰਮੇਸ਼ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕਤਲ ਦੇ ਕੇਸ 'ਚ ਵਾਂਟੇਡ ਸਨ। ਫਿਲਹਾਲ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।