ਉਡਾਣਾਂ ''ਚ ਬੰਬ ਦੀਆਂ ਜਾਅਲੀ ਧਮਕੀਆਂ ਦੇਣ ਦੇ ਮਾਮਲੇ ''ਚ ਦਿੱਲੀ ਪੁਲਸ ਨੇ ਦਰਜ ਕੀਤੀ FIR

Wednesday, Oct 16, 2024 - 06:12 PM (IST)

ਉਡਾਣਾਂ ''ਚ ਬੰਬ ਦੀਆਂ ਜਾਅਲੀ ਧਮਕੀਆਂ ਦੇਣ ਦੇ ਮਾਮਲੇ ''ਚ ਦਿੱਲੀ ਪੁਲਸ ਨੇ ਦਰਜ ਕੀਤੀ FIR

ਨਵੀਂ ਦਿੱਲੀ : ਦਿੱਲੀ ਪੁਲਸ ਨੇ ਪਿਛਲੇ ਦੋ ਦਿਨਾਂ ਵਿੱਚ ਕਈ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਬੰਬ ਦੀਆਂ ਧਮਕੀਆਂ ਮਿਲਣ ਦੇ ਸਬੰਧ ਵਿੱਚ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਬੈਂਗਲੁਰੂ ਜਾ ਰਹੀ ਅਕਾਸਾ ਏਅਰ ਦੀ ਉਡਾਣ ਜਿਸ ਵਿੱਚ 180 ਤੋਂ ਵੱਧ ਯਾਤਰੀ ਸਵਾਰ ਸਨ, ਬੰਬ ਦੀ ਧਮਕੀ ਮਿਲਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਾਪਸ ਪਰਤ ਆਈ। ਸੂਤਰਾਂ ਅਨੁਸਾਰ ਪਿਛਲੇ ਦੋ ਦਿਨਾਂ ਵਿੱਚ ਵੱਖ-ਵੱਖ ਉਡਾਣਾਂ ਨੂੰ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਬੰਬ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ। 

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬਿਜਲੀ ਕੁਨੈਕਸ਼ਨ ਲਈ ਨਹੀਂ ਲੈਣੀ ਪਵੇਗੀ NOC

ਇਕ ਪੁਲਸ ਅਧਿਕਾਰੀ ਨੇ ਇਸ ਸਬੰਧ ਵਿਚ ਦੱਸਿਆ ਕਿ ਇਨ੍ਹਾਂ ਜਹਾਜ਼ਾਂ ਨੇ ਵੱਖ-ਵੱਖ ਦੇਸ਼ਾਂ ਅਤੇ ਸੂਬਿਆਂ ਲਈ ਉਡਾਣ ਭਰਨੀ ਸੀ। ਪਿਛਲੇ ਦੋ ਦਿਨਾਂ ਵਿੱਚ ਕੁਝ ਅੰਤਰਰਾਸ਼ਟਰੀ ਉਡਾਣਾਂ ਸਮੇਤ ਲਗਭਗ 12 ਭਾਰਤੀ ਉਡਾਣਾਂ ਵਿਚ ਬੰਬ ਰੱਖੇ ਜਾਣ ਦੀ ਧਮਕੀ ਮਿਲੀ ਹੈ। ਹਾਲਾਂਕਿ ਧਮਕੀ ਤੋਂ ਬਾਅਦ ਜਹਾਜ਼ਾਂ ਦੀ ਚੰਗੀ ਤਰੀਕੇ ਨਾਲ ਤਲਾਸ਼ੀ ਲਈ ਗਈ, ਜਿਸ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਪੁਲਸ ਨੇ ਕਿਹਾ ਕਿ ਐੱਫਆਈਆਰ ਦੀ ਗਿਣਤੀ ਵਧ ਸਕਦੀ ਹੈ। ਇਸ ਦੌਰਾਨ ਵੱਖ-ਵੱਖ ਏਅਰਲਾਈਨਾਂ ਦੁਆਰਾ ਮਿਲੀਆਂ ਕਈ ਧਮਕੀਆਂ ਦਾ ਮੁੱਦਾ ਬੁੱਧਵਾਰ ਨੂੰ ਸੰਸਦੀ ਕਮੇਟੀ ਦੇ ਸਾਹਮਣੇ ਉਠਾਇਆ ਗਿਆ ਅਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - 115 ਮਹੀਨਿਆਂ 'ਚ ਦੁੱਗਣਾ ਹੋ ਜਾਵੇਗਾ ਪੈਸਾ! ਇਸ ਸਕੀਮ ਨਾਲ ਮਿਲੇਗਾ ਵੱਧ ਵਿਆਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News