ਦਿੱਲੀ ਪੁਲਸ ਨੇ PFI ਦੇ 2 ਹੋਰ ਮੈਂਬਰਾਂ ''ਤੇ UAPA ਦੇ ਅਧੀਨ ਮਾਮਲਾ ਕੀਤਾ ਦਰਜ

Wednesday, Oct 05, 2022 - 03:29 PM (IST)

ਦਿੱਲੀ ਪੁਲਸ ਨੇ PFI ਦੇ 2 ਹੋਰ ਮੈਂਬਰਾਂ ''ਤੇ UAPA ਦੇ ਅਧੀਨ ਮਾਮਲਾ ਕੀਤਾ ਦਰਜ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਦੇ 2 ‘ਮੈਂਬਰਾਂ’ ਖ਼ਿਲਾਫ਼ ਉਨ੍ਹਾਂ ਦੀਆਂ ਕਥਿਤ ਸ਼ੱਕੀ ਗਤੀਵਿਧੀਆਂ ਲਈ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਖਜੂਰੀ ਖਾਸ ਪੁਲਸ ਸਟੇਸ਼ਨ 'ਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10/13 ਦੇ ਨਾਲ-ਨਾਲ ਆਈ.ਪੀ.ਸੀ. ਦੀ ਧਾਰਾ 120ਬੀ (ਅਪਰਾਧਿਕ ਸਾਜ਼ਿਸ਼) ਅਤੇ 153ਏ (ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਤ ਕਰਨਾ) ਤਹਿਤ ਪੀ.ਐੱਫ.ਆਈ. ਵਰਕਰਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਨ੍ਹਾਂ 'ਤੇ ਸਰਕਾਰ ਅਤੇ ਦੇਸ਼ ਖ਼ਿਲਾਫ਼ ਸਾਜਿਸ਼ ਰਚਣ ਦਾ ਦੋਸ਼ ਹੈ।

ਇਹ ਵੀ ਪੜ੍ਹੋ : ਦਿੱਲੀ ਪੁਲਸ ਨੇ UAPA ਦੇ ਅਧੀਨ PFI ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ। ਰਾਸ਼ਟਰੀ ਰਾਜਧਾਨੀ 'ਚ ਪੀ.ਐੱਫ.ਆਈ. ਦੇ ਮੈਂਬਰਾਂ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਸੰਗਠਨ ਨਾਲ ਕਥਿਤ ਤੌਰ 'ਤੇ ਜੁੜੇ 4 ਲੋਕਾਂ ਨੂੰ ਦਿੱਲੀ ਪੁਲਸ ਨੇ ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਕੇਂਦਰ ਨੇ 28 ਸਤੰਬਰ ਨੂੰ PFI 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਦਿੱਲੀ ਪੁਲਸ ਨੇ ਸ਼ਹਿਰ ਦੇ 6 ਜ਼ਿਲ੍ਹਿਆਂ 'ਚ ਫੈਲੇ ਪੀ.ਐੱਫ.ਆਈ. ਯੂਨਿਟਾਂ 'ਤੇ ਛਾਪੇਮਾਰੀ ਕੀਤੀ ਅਤੇ ਸਮੂਹ ਨਾਲ ਕਥਿਤ ਤੌਰ 'ਤੇ ਜੁੜੇ 33 ਲੋਕਾਂ ਨੂੰ ਹਿਰਾਸਤ 'ਚ ਲਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News