ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਕੂਚ, ਦਿੱਲੀ ਪੁਲਸ ਬੋਲੀ- 'ਅਸੀਂ ਨਹੀਂ ਮੰਨਣੀ ਕੋਈ ਬੇਨਤੀ'

Wednesday, Nov 25, 2020 - 04:20 PM (IST)

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਕੂਚ, ਦਿੱਲੀ ਪੁਲਸ ਬੋਲੀ- 'ਅਸੀਂ ਨਹੀਂ ਮੰਨਣੀ ਕੋਈ ਬੇਨਤੀ'

ਨਵੀਂ ਦਿੱਲੀ— ਦਿੱਲੀ ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਕੇਂਦਰ ਦੇ ਨਵੇਂ ਖੇਤੀ ਬਿੱਲਾਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ 'ਚ ਪ੍ਰਦਰਸ਼ਨ ਲਈ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਮਿਲੀਆਂ ਸਾਰੀਆਂ ਬੇਨਤੀਆਂ ਨੂੰ ਖਾਰਜ ਕਰ ਦਿੱਤਾ ਹੈ। ਪੁਲਸ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਕੋਵਿਡ-19 ਲਾਗ ਦਰਮਿਆਨ ਕਿਸੇ ਤਰ੍ਹਾਂ ਦੀ ਭੀੜ ਇਕੱਠੀ ਕਰਨ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ 'ਦਿੱਲੀ ਚਲੋ' ਮਾਰਚ ਤਹਿਤ ਸ਼ਹਿਰ ਨੂੰ ਜੋੜਨ ਵਾਲੇ 5 ਹਾਈਵੇਅਜ਼ ਜ਼ਰੀਏ ਕਿਸਾਨਾਂ ਦਾ 26 ਨਵੰਬਰ ਨੂੰ ਦਿੱਲੀ ਆਉਣ ਦਾ ਪ੍ਰੋਗਰਾਮ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ 'ਚ ਕਿਸਾਨਾਂ ਨੇ ਬੈਰੀਕੇਡ ਤੋੜੇ, ਭਾਰੀ ਪੁਲਸ ਫੋਰਸ ਤਾਇਨਾਤ

ਦਿੱਲੀ ਪੁਲਸ ਨੇ ਟਵਿੱਟਰ 'ਤੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਕਿਸੇ ਵੀ ਤਰ੍ਹਾਂ ਦੀ ਭੀੜ ਲਈ ਬੇਨਤੀਆਂ ਨੂੰ ਖਾਰਜ ਕਰ ਦਿੱਤਾ ਗਿਆਹੈ। ਪੁਲਸ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਨੇ ਟਵੀਟ ਕੀਤਾ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਆਉਣ ਵਾਲੇ ਕਿਸਾਨ ਸੰਗਠਨਾਂ ਲਈ ਸੂਚਨਾ... ਦਿੱਲੀ 'ਚ 26 ਅਤੇ 27 ਨਵੰਬਰ ਨੂੰ ਪ੍ਰਦਰਸ਼ਨ ਲਈ ਵੱਖ-ਵੱਖ ਕਿਸਾਨ ਸੰਗਠਨ ਤੋਂ ਮਿਲੀਆਂ ਬੇਨਤੀਆਂ ਨੂੰ ਖਾਰਜ ਕਰ ਦਿੱਤਾ ਗਿਆ ਹੈ ਅਤੇ ਇਸ ਬਾਰੇ ਆਯੋਜਕਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ

ਉਨ੍ਹਾਂ ਨੇ ਟਵੀਟ ਵਿਚ ਕਿਹਾ ਕਿ ਕ੍ਰਿਪਾ ਦਿੱਲੀ ਪੁਲਸ ਨਾਲ ਸਹਿਯੋਗ ਕਰੋ ਅਤੇ ਕੋਰੋਨਾ ਵਾਇਰਸ ਲਾਗ ਦਰਮਿਆਨ ਦਿੱਲੀ ਵਿਚ ਭੀੜ ਇੱਕਠੀ ਨਾ ਕਰੋ। ਅਜਿਹਾ ਨਾ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਨੂੰ ਲੈ ਕੇ ਦਬਾਅ ਬਣਾਉਣ ਲਈ ਅਖਿਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ, ਰਾਸ਼ਟਰੀ ਕਿਸਾਨ ਮਹਾਸੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਧੜਿਆਂ ਨੇ ਹੱਥ ਮਿਲਾਇਆ ਹੈ ਅਤੇ ਇਕ ਸਾਂਝੇ ਕਿਸਾਨ ਮੋਰਚੇ ਦਾ ਗਠਨ ਕੀਤਾ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਨੂੰ 500 ਤੋਂ ਵਧੇਰੇ ਕਿਸਾਨ ਸੰਗਠਨਾਂ ਦਾ ਸਮਰਥਨ ਮਿਲਿਆ ਹੈ। ਮੋਰਚੇ ਦੇ ਸੰਚਾਲਣ ਵਿਚ ਤਾਲਮੇਲ ਬਣਾਉਣ ਲਈ 7 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਦੱਸਣਯੋਗ ਹੈ ਕਿ 3 ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਮਨਾਂ 'ਚ ਇਹ ਸ਼ੰਕਾ ਬਣੀ ਹੋਈ ਹੈ ਕਿ ਇਸ ਨਾਲ ਘੱਟ ਤੋਂ ਘੱਟ ਸਮਰਥਨ ਮੁੱਲ ਦੀ ਵਿਵਸਥਾ ਜਾਵੇਗੀ ਅਤੇ ਉਹ ਵੱਡੇ ਕਾਰੋਬਾਰੀਆਂ ਦੀ ਰਹਿਮ 'ਤੇ ਨਿਰਭਰ ਹੋ ਜਾਣਗੇ।


author

Tanu

Content Editor

Related News