26 ਜਨਵਰੀ ਹਿੰਸਾ ਮਾਮਲੇ ''ਚ ਦਿੱਲੀ ਪੁਲਸ ਦਾ ਕਾਰਾ, ਮ੍ਰਿਤਕ ਕਿਸਾਨ ਨੂੰ ਭੇਜਿਆ ਕਾਨੂੰਨੀ ਨੋਟਿਸ

03/04/2021 8:49:27 PM

ਨਵੀਂ ਦਿੱਲੀ : ਕਿਸਾਨ ਅੰਦੋਲਨ 'ਤੇ ਦਿੱਲੀ ਪੁਲਸ ਦੇ ਸ਼ਿਕੰਜੇ ਦੀ ਇੱਕ ਅਨੋਖੀ ਉਦਾਰਹਨ ਸਾਹਮਣੇ ਆਈ ਹੈ। 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਦਿੱਲੀ ਪੁਲਸ ਵੱਲੋਂ ਪੰਜਾਬ ਦੇ ਜਗੀਰ ਸਿੰਘ ਨਾਮ ਦੇ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨ ਜਗੀਰ ਸਿੰਘ ਦੀ ਬੀਤੀ 31 ਦਸੰਬਰ ਨੂੰ ਹੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਨੌਦੀਪ ਕੌਰ ਦਾ ਸਾਥੀ ਸ਼ਿਵ ਕੁਮਾਰ ਜੇਲ੍ਹ 'ਚੋਂ ਰਿਹਾਅ

ਦਿੱਲੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਵੱਡੇ ਸਵਾਲ ਉੱਠ ਰਹੇ ਹਨ। ਇਸ ਬਾਰੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਇਨ੍ਹਾਂ ਕਾਨੂੰਨੀ ਨੋਟਿਸਾਂ ਤੋਂ ਇਹ ਸਪੱਸ਼ਟ ਜ਼ਾਹਿਰ ਹੈ ਕਿ ਦਿੱਲੀ ਪੁਲਿਸ ਕਿਸਾਨ ਭਾਈਚਾਰੇ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕਾਨੂੰਨੀ ਕੇਸਾਂ ਵਿੱਚ ਉਲਝਾ ਰਹੀ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ, ਸਰਕਾਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ 11ਦੌਰ ਦੀ ਰਸਮੀ ਗੱਲਬਾਤ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ’ਚ ਹਨ ਅਤੇ ਚੰਗੇ ਹਨ। ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਮੰਡੀਆਂ ਖ਼ਤਮ ਹੋ ਜਾਣਗੀਆਂ, ਖੇਤੀ ਕੁਝ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਚੱਲੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News