ਦਿੱਲੀ ਪੁਲਸ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, 'ਭਾਰਤ ਜੋੜੋ ਯਾਤਰਾ' ਦੌਰਾਨ ਕਹੀ ਗੱਲ ਦਾ ਮੰਗਿਆ ਬਿਓਰਾ

Thursday, Mar 16, 2023 - 09:12 PM (IST)

ਦਿੱਲੀ ਪੁਲਸ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, 'ਭਾਰਤ ਜੋੜੋ ਯਾਤਰਾ' ਦੌਰਾਨ ਕਹੀ ਗੱਲ ਦਾ ਮੰਗਿਆ ਬਿਓਰਾ

ਨੈਸ਼ਨਲ ਡੈਸਕ: ਦਿੱਲੀ ਪੁਲਸ ਨੇ ਲੋਕ ਸਭਾ ਮੈਂਬਰ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 'ਭਾਰਤ ਜੋੜੋ ਯਾਤਰਾ' ਦੌਰਾਨ ਦਿੱਤੇ ਇਕ ਬਿਆਨ ਬਾਰੇ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਰਾਹੀਂ ਰਾਹੁਲ ਗਾਂਧੀ ਤੋਂ ਉਨ੍ਹਾਂ ਪੀੜਤਾਂ ਦੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੇ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਰਾਹੁਲ ਗਾਂਧੀ ਨੂੰ ਕੀਤੀ ਸੀ। ਪੁਲਸ ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਪੀੜਤਾਂ ਦਾ ਬਿਓਰਾ ਦੇਣ ਤਾਂ ਜੋ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - SYL ਵਿਵਾਦ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋ ਸਕੀ ਸੁਣਵਾਈ, ਪੜ੍ਹੋ ਵਜ੍ਹਾ

ਪੁਲਸ ਨੇ ਇਸ ਸਬੰਧੀ ਸੋਸ਼ਲ ਮੀਡੀਆ ਪੋਸਟਾਂ 'ਤੇ ਨੋਟਿਸ ਲੈਂਦਿਆਂ ਰਾਹੁਲ ਗਾਂਧੀ ਨੂੰ ਕੁੱਝ ਸਵਾਲਾਂ ਦੀ ਸੂਚੀ ਭੇਜ ਕੇ ਜਵਾਬ ਮੰਗੇ ਹਨ। ਦਿੱਲੀ ਪੁਲਸ ਮੁਤਾਬਕ ਇਸ ਬਾਰੇ ਨੋਟਿਸ ਦੇਣ ਲਈ ਦਿੱਲੀ ਪੁਲਸ ਦੀ ਟੀਮ ਰਾਹੁਲ ਗਾਂਧੀ ਦੇ ਘਰ ਗਈ ਸੀ। ਇਸ ਨੋਟਿਸ ਨੂੰ ਰਾਹੁਲ ਗਾਂਧੀ ਨੇ ਆਪ ਰਿਸੀਵ ਕੀਤਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - 2024 'ਚ ਅਯੁੱਧਿਆ ਵਿਚ ਮੂਲ ਅਸਥਾਨ 'ਤੇ ਵਿਰਾਜਮਾਨ ਹੋਣਗੇ ਰਾਮ ਲੱਲਾ, PM ਮੋਦੀ ਕਰਨਗੇ ਮੂਰਤੀ ਸਥਾਪਨਾ

ਦਰਅਸਲ, 'ਭਾਰਤ ਜੋੜੋ ਯਾਤਰਾ' ਦੌਰਾਨ ਸ਼੍ਰੀਨਗਰ ਵਿਚ ਰਾਹੁਲ ਗਾਂਧੀ ਨੇ ਇਕ ਬਿਆਨ ਦਿੱਤਾ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ, "ਇਕ ਮਾਮਲੇ ਵਿਚ ਮੈਂ ਜਬਰ-ਜ਼ਿਨਾਹ ਪੀੜਤ ਲੜਕੀ ਨੂੰ ਪੁੱਛਿਆ ਕਿ ਕੀ ਸਾਨੂੰ ਪੁਲਸ ਨੂੰ ਬੁਲਾਉਣਾ ਚਾਹੀਦਾ ਹੈ, ਤਾਂ ਉਸ ਨੇ ਪੁਲਸ ਨੂੰ ਬੁਲਾਉਣ ਤੋਂ ਇਹ ਕਹਿ ਕੇ ਮਨ੍ਹਾਂ ਕਰ ਦਿੱਤਾ ਕਿ ਇਸ ਨਾਲ ਮੈਂ ਸ਼ਰਮਿੰਦਾ ਹੋਵਾਂਗੀ।" ਦਿੱਲੀ ਪੁਲਸ ਨੇ ਇਸ ਮਾਮਲੇ ਵਿਚ ਰਾਹੁਲ ਗਾਂਧੀ ਤੋਂ ਪੀੜਤਾ ਬਾਰੇ ਜਾਣਕਾਰੀ ਮੰਗੀ ਹੈ ਤਾਂ ਜੋ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News