ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਹੋਈ ਦਿੱਲੀ ਪੁਲਸ ! ਹੁਣ ਕਰੇਗੀ ਡਿਪੋਰਟ
Monday, Apr 14, 2025 - 03:19 PM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਬਿਨਾਂ ਵੈਲਿਡ ਵੀਜ਼ੇ ਦੇ ਭਾਰਤ 'ਚ ਰਹਿ ਰਹੇ 15 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਦੋ ਬੰਗਲਾਦੇਸ਼ੀ ਵੀ ਸ਼ਾਮਲ ਹਨ। ਕਾਰਵਾਈ ਪੂਰੀ ਹੋਣ ਮਗਰੋਂ ਇਨ੍ਹਾਂ ਨੂੰ ਆਪਣੇ-ਆਪਣੇ ਦੇਸ਼ ਡਿਪੋਰਟ ਕਰ ਦਿੱਤਾ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਮੋਹਨ ਗਾਰਡਨ ਅਤੇ ਉੱਤਮ ਨਗਰ ਇਲਾਕਿਆਂ ਵਿੱਚ ਇੱਕ ਕਾਰਵਾਈ ਦੌਰਾਨ 2 ਬੰਗਲਾਦੇਸ਼ੀਆਂ ਤੋਂ ਇਲਾਵਾ, 12 ਨਾਈਜੀਰੀਅਨ ਅਤੇ ਆਈਵਰੀ ਕੋਸਟ ਦੇ ਇੱਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਇਕ ਹੋਰ ਪਾਦਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਕਾਰਵਾਈ ਦੌਰਾਨ ਇਹ ਪਾਇਆ ਗਿਆ ਕਿ ਉਹ ਲੋਕ ਬਿਨਾਂ ਵੈਲਿਡ ਵੀਜ਼ੇ ਦੇ ਨਿਰਧਾਰਤ ਸਮੇਂ ਤੋਂ ਵੱਧ ਸਮੇਂ ਲਈ ਭਾਰਤ ਵਿੱਚ ਰਹਿ ਰਹੇ ਸਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਹਿਰਾਸਤ ਕੇਂਦਰ ਭੇਜ ਦਿੱਤਾ ਗਿਆ ਅਤੇ ਤਸਦੀਕ ਤੋਂ ਬਾਅਦ, ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (FRRO) ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭੇਜਣ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ- ਸ਼ਹਿਦ ਇਕੱਠਾ ਕਰਨ ਗਏ ਨੌਜਵਾਨਾਂ 'ਤੇ ਹਾਥੀ ਨੇ ਕਰ'ਤਾ ਹਮਲਾ, ਪੈਰਾਂ ਨਾਲ ਕੁਚਲ ਕੇ ਇਕ ਦੀ ਲੈ ਲਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e