ਦਿੱਲੀ ਪੁਲਸ ਨੇ ਟਿੱਲੂ ਗਿਰੋਹ ਦੇ 2 ਸ਼ੂਟਰ ਕੀਤੇ ਗ੍ਰਿਫ਼ਤਾਰ

Friday, Dec 06, 2024 - 11:48 AM (IST)

ਦਿੱਲੀ ਪੁਲਸ ਨੇ ਟਿੱਲੂ ਗਿਰੋਹ ਦੇ 2 ਸ਼ੂਟਰ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਦੀ ਵਿਸ਼ੇਸ਼ ਬਰਾਂਚ ਨੇ ਰੋਹਿਣੀ ਇਲਾਕੇ 'ਚ ਗੋਲੀਬਾਰੀ ਤੋਂ ਬਾਅਦ ਟਿੱਲੂ ਤਾਜਪੁਰੀਆ ਗਿਰੋਹ ਦੇ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਦੋਵੇਂ ਸ਼ੂਟਰਾਂ ਦੇ ਪੈਰਾਂ 'ਚ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਗੰਗਾ ਜਲ ਲੈ ਕੇ ਘਰ ਆਇਆ ਵਿਅਕਤੀ, ਮਾਈਕ੍ਰੋਸਕੋਪ ਨਾਲ ਦੇਖਣ 'ਤੇ ਉੱਡੇ ਹੋਸ਼

ਉਨ੍ਹਾਂ ਦੀ ਪਛਾਣ ਸੋਨੀਪਤ ਦੇ ਨਰੇਂਦਰ (24) ਅਤੇ ਪਾਨੀਪਤ ਦੇ ਅਭਿਸ਼ੇਕ (22) ਵਜੋਂ ਹੋਈ ਹੈ। ਉੱਤਰ-ਪੱਛਮੀ ਦਿੱਲੀ 'ਚ 2 ਸ਼ੂਟਰਾਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਅਧਿਕਾਰੀ ਨੇ ਕਿਹਾ,''ਉਨ੍ਹਾਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ। ਜਦੋਂ ਉਨ੍ਹਾਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਟੀਮ 'ਤੇ ਗੋਲੀਆਂ ਚਲਾਈਆਂ। ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ 'ਚ ਦੋਹਾਂ ਦੋਸ਼ੀਆਂ ਦੇ ਪੈਰਾਂ 'ਚ ਗੋਲੀ ਲੱਗੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News