ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ’ਤੇ ਦਿੱਲੀ ਪੁਲਸ ਅੱਜ ਕਰੇਗੀ ਪ੍ਰੈੱਸ ਕਾਨਫਰੰਸ

01/27/2021 12:01:23 PM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ 2 ਮਹੀਨੇ ਤੋਂ ਸ਼ਾਂਤਮਈ ਕਿਸਾਨ ਅੰਦੋਲਨ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਹਿੰਸਕ ਹੋ ਗਿਆ। ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਅਤੇ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਨਿਯਮਾਂ ਨੂੰ ਤੋੜਦੇ ਹੋਏ ਬੈਰੀਕੇਡਜ਼ ਤੋੜੇ। ਇਸ ਦੌਰਾਨ ਪ੍ਰਦਰਸ਼ਨਕਾਰੀ ਅਤੇ ਪੁਲਸ ਵਿਚਾਲੇ ਕਈ ਥਾਵਾਂ ’ਤੇ ਹਿੰਸਕ ਝੜਪਾਂ ਵੀ ਹੋਈਆਂ। ਪੁਲਸ ਮੁਤਾਬਕ ਇਸ ਹਿੰਸਾ ’ਚ 300 ਦੇ ਕਰੀਬ ਜਵਾਨ ਜ਼ਖਮੀ ਵੀ ਹੋਏ ਹਨ।  ਇਸ ਸਭ ਦੇ ਮੱਦੇਨਜ਼ਰ ਦਿੱਲੀ ਪੁਲਸ ਐਕਸ਼ਨ ’ਚ ਹੈ। ਦਿੱਲੀ ਪੁਲਸ ਅੱਜ ਯਾਨੀ ਕਿ ਬੁੱਧਵਾਰ ਨੂੰ 2.30 ਵਜੇ ਪ੍ਰੈੱਸ ਕਾਨਫਰੰਸ ਕਰੇਗੀ। 

ਦੱਸ ਦੇਈਏ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸੰਬੰਧ ’ਚ ਹੁਣ ਤੱਕ ਦਿੱਲੀ ਪੁਲਸ ਨੇ 22 ਐੱਫ. ਆਈ. ਆਰ. ਦਰਜ ਕੀਤੀਆਂ ਹਨ। ਹਿੰਸਾ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਦਾ ਪਤਾ ਲਾਇਆ ਜਾਵੇਗਾ। ਜ਼ਾਹਰ ਹੈ ਕਿ ਕਿਸਾਨ ਆਗੂਆਂ ਦੀ ਚਿੰਤਾ ਵਧ ਗਈ ਹੋਵੇਗੀ। ਸਿੰਘ ਸਰਹੱਦ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਵੀ ਬੈਠਕ ਕਰਨਗੇ। 

ਦੱਸ ਦੇਈਏ ਕਿ ਮੰਗਲਵਾਰ ਯਾਨੀ ਕਿ ਕੱਲ੍ਹ ਟਰੈਕਟਰ ਪਰੇਡ ’ਚ ਸ਼ਾਮਲ ਕੁਝ ਪ੍ਰਦਰਸ਼ਨਕਾਰੀ ਬੈਰੀਕੇਡਜ਼ ਤੋੜਦੇ ਹੋਏ ਅੱਗੇ ਵਧੇ ਅਤੇ ਲਾਲ ਕਿਲ੍ਹੇ ਤੱਕ ਪਹੁੰਚ ਗਏ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਫਸੀਲ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ। ਇਸ ਪੂਰੇ ਘਟਨਾ¬ਕ੍ਰਮ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਦਿੱਲੀ-ਐੱਨ. ਸੀ. ਆਰ. ’ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ।

ਨੋਟ— ਇਸ ਖ਼ਬਰ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ?

Tanu

This news is Content Editor Tanu