ਈਡੀ ਤੋਂ ਬਾਅਦ ਹੁਣ CBI ਦਾ ਸ਼ਿਕੰਜਾ, CM ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚੋਂ ਕੋਰਟ ਲਿਆਈ ਦਿੱਲੀ ਪੁਲਸ

Wednesday, Jun 26, 2024 - 10:14 AM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਦਿੱਲੀ ਪੁਲਸ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਨਿਕਲੀ ਹੈ। ਅੱਜ ਮੁੱਖ ਮੰਤਰੀ ਦੀ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ੀ ਹੋਵੇਗੀ। ਸੀ. ਬੀ. ਆਈ. ਉਨ੍ਹਾਂ ਦਾ ਪ੍ਰੋਡਕਸ਼ਨ ਵਾਰੰਟ ਮੰਗ ਸਕਦੀ ਹੈ। ਹੁਣ ਸੀ. ਬੀ. ਆਈ. ਦਾ ਸ਼ਿਕੰਜਾ ਉਨ੍ਹਾਂ ਨੂੰ ਜਕੜਨ ਦੀ ਤਿਆਰੀ ਕਰ ਰਿਹਾ ਹੈ। ਸੂਤਰਾਂ ਮੁਤਾਬਕ ਸੀ. ਬੀ. ਆਈ. ਨੇ ਤਿਹਾੜ ਜੇਲ੍ਹ ਵਿਚ ਮੁੱਖ ਮੰਤਰੀ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦਾ ਬਿਆਨ ਦਰਜ ਕੀਤਾ।

ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ

ਇਹ ਹੈ ਪੂਰਾ ਮਾਮਲਾ

ਉਪ ਰਾਜਪਾਲ ਨੇ ਦਿੱਲੀ ਆਬਕਾਰੀ ਨੀਤੀ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਨੂੰ ਜਾਂਚ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਆਬਕਾਰੀ ਨੀਤੀ ਨੂੰ 2022 ਵਿਚ ਰੱਦ ਕਰ ਦਿੱਤਾ ਗਿਆ ਸੀ। ਸੀ. ਬੀ. ਆਈ ਅਤੇ ਈ. ਡੀ ਮੁਤਾਬਕ ਆਬਕਾਰੀ ਨੀਤੀ ਨੂੰ ਸੋਧਣ ਦੌਰਾਨ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਨਾਜਾਇਜ਼ ਲਾਭ ਦਿੱਤੇ ਗਏ ਸਨ।

ਇਹ ਵੀ ਪੜ੍ਹੋ- ਇਸ ਸਾਲ ਮਈ ਤੱਕ ਹਿਮਾਚਲ ਪਹੁੰਚੇ 74 ਲੱਖ ਸੈਲਾਨੀ, ਕੁੱਲੂ ਬਣਿਆ ਪਹਿਲੀ ਪਸੰਦ

ਈਡੀ ਤੋਂ ਬਾਅਦ ਸੀ. ਬੀ. ਆਈ. ਦਾ ਸ਼ਿਕੰਜਾ

ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਮੁੜ ਫਸਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਜਿੱਥੇ ਇਕ ਪਾਸੇ ਉਹ ਜਲਦੀ ਹੀ ਰਿਹਾਅ ਹੋਣ ਵਾਲੇ ਸਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ ਫਸਾਉਣ ਲਈ ਸੀ. ਬੀ. ਆਈ ਨੇ ਕੇਸ ਦਰਜ ਕਰਕੇ ਜਾਂਚ ਦੇ ਨਾਂ 'ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅੰਤਰਿਮ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ 2 ਜੂਨ ਨੂੰ ਮੁੜ ਤਿਹਾੜ ਜੇਲ੍ਹ ਜਾਣਾ ਪਿਆ। ਉਦੋਂ ਤੋਂ ਹੀ ਆਮ ਆਦਮੀ ਪਾਰਟੀ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਇਕ ਪਾਸੇ ਹਾਈਕੋਰਟ ਨੇ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ, ਉਥੇ ਹੀ ਦੂਜੇ ਪਾਸੇ ਸੀ. ਬੀ. ਆਈ ਦੀ ਜਾਂਚ ਤੋਂ ਬਾਅਦ ਲੱਗਦਾ ਹੈ ਕਿ ਕੇਜਰੀਵਾਲ ਨੂੰ ਜੇਲ੍ਹ ਤੋਂ ਬਾਹਰ ਆਉਣ 'ਚ ਸਮਾਂ ਲੱਗੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News