ਹਥਿਆਰ ਨਾਲ ਤਸਵੀਰ ਸੋਸ਼ਲ ਮੀਡੀਆ ''ਤੇ ਪੋਸਟ ਕਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Friday, Feb 28, 2025 - 05:29 PM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦੇ ਦੋਸ਼ 'ਚ 30 ਸਾਲਾ ਇਕ ਵਿਅਕਤੀ ਨੂੰ ਨਜਫਗੜ੍ਹ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਵਿਵੇਕ ਨੂੰ ਸੋਮਵਾਰ ਨੂੰ ਅਪਰਾਧ ਦੀ ਯੋਜਨਾ ਬਣਾਉਂਦੇ ਹੋਏ ਫੜਿਆ ਗਿਆ ਸੀ ਅਤੇ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ ਇਕ ਕਾਰਤੂਸ ਬਰਾਮਦ ਕੀਤਾ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲਸ (ਦਵਾਰਕਾ) ਅੰਕਿਤ ਸਿੰਘ ਨੇ ਕਿਹਾ,“ਨਜਫਗੜ੍ਹ ਦੇ ਸਥਾਨਕ ਗੈਂਗਸਟਰਾਂ ਤੋਂ ਪ੍ਰਭਾਵਿਤ ਹੋ ਕੇ, ਵਿਵੇਕ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਲੱਗਾ। ਆਪਣੇ ਸਾਥੀਆਂ 'ਚ ਡਰ ਪੈਦਾ ਕਰਨ ਲਈ, ਉਹ ਅਕਸਰ ਹਥਿਆਰ ਰੱਖਦਾ ਸੀ ਅਤੇ ਉਨ੍ਹਾਂ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਪੋਸਟ ਕਰਦਾ ਸੀ।''
ਅਧਿਕਾਰੀ ਨੇ ਕਿਹਾ ਕਿ ਪੁਲਸ ਵਿਵੇਕ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ 'ਤੇ ਸਖ਼ਤ ਨਿਗਰਾਨੀ ਰੱਖ ਰਹੀ ਸੀ ਅਤੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਉਸ ਨੂੰ 24 ਫਰਵਰੀ ਨੂੰ ਨਜਫਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਅਨੁਸਾਰ ਵਿਵੇਕ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਮੈਨਪੁਰੀ ਦਾ ਰਹਿਣ ਵਾਲਾ ਹੈ ਅਤੇ ਦਿੱਲੀ ਆਉਣ ਤੋਂ ਬਾਅਦ ਉਹ ਗੈਂਗਸਟਰ ਕਾਲਾ ਜਠੇੜੀ ਨਾਲ ਜੁੜੇ ਇੱਕ ਸ਼ਾਰਪਸ਼ੂਟਰ ਦੇ ਸੰਪਰਕ 'ਚ ਆਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8