Delhi Pollution : ਪਿਛਲੇ 5 ਸਾਲਾਂ ''ਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਵਾਲਾ ਮਹੀਨਾ ਰਿਹਾ ਅਕਤੂਬਰ
Friday, Oct 31, 2025 - 03:19 PM (IST)
 
            
            ਨਵੀਂ ਦਿੱਲੀ : ਦੀਵਾਲੀ ਦੇ ਤਿਉਹਾਰ ਤੋਂ ਬਾਅਦ ਦਿੱਲੀ ਦੀ ਆਬੋ-ਹਵਾ ਲਗਾਤਾਰ ਖ਼ਰਾਬ ਹੋ ਰਹੀ ਹੈ। ਇਸ ਸਾਲ ਅਕਤੂਬਰ ਦਾ ਮਹੀਨਾ ਦਿੱਲੀ ਦੇ ਲੋਕਾਂ ਲਈ ਰਾਹਤ ਦੀ ਥਾਂ ਜ਼ਿਆਦਾ ਮੁਸੀਬਤਾਂ ਵਾਲਾ ਰਿਹਾ। ਦੀਵਾਲੀ ਤੋਂ ਬਾਅਦ ਦਿੱਲੀ ਦੀ ਹਵਾ ਨਾ ਸਿਰਫ਼ ਲਗਾਤਾਰ ਖ਼ਰਾਬ ਹੋ ਰਹੀ ਹੈ, ਸਗੋਂ ਇਸ ਸਾਲ ਦੇ ਅੰਕੜਿਆਂ ਨੇ ਪਿਛਲੇ ਕਈ ਰਿਕਾਰਡ ਵੀ ਤੋੜ ਦਿੱਤੇ ਹਨ।
ਪੜ੍ਹੋ ਇਹ ਵੀ : 125 ਯੂਨਿਟ ਮੁਫ਼ਤ ਬਿਜਲੀ, 1 ਕਰੋੜ ਨੌਜਵਾਨਾਂ ਨੂੰ ਮਿਲੇਗੀ ਨੌਕਰੀ! ਚੋਣਾਂ ਨੂੰ ਲੈ ਕੇ NDA ਦਾ ਵੱਡਾ ਐਲਾਨ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਇਸ ਸਾਲ 74 ਫ਼ੀਸਦੀ ਜ਼ਿਆਦਾ ਬਾਰਿਸ਼ ਹੋਣ ਦੇ ਬਾਵਜੂਦ ਅਕਤੂਬਰ 2025 ਪਿਛਲੇ ਪੰਜ ਸਾਲਾਂ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਵਾਲਾ ਮਹੀਨਾ ਰਿਹਾ ਹੈ। ਸੀਪੀਸੀਬੀ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਕਤੂਬਰ 2025 ਵਿੱਚ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) 224 ਸੀ, ਜੋ ਕਿ "ਮਾੜੀ ਸ਼੍ਰੇਣੀ" ਵਿੱਚ ਆਉਂਦਾ ਹੈ। ਇਹ ਸਾਲ ਅਕਤੂਬਰ 2024 (AQI 234) ਨਾਲੋਂ ਥੋੜ੍ਹਾ ਬਿਹਤਰ ਹੈ ਪਰ 2023 (218), 2022 (210) ਅਤੇ 2021 (173) ਨਾਲੋਂ ਬਹੁਤ ਮਾੜਾ ਹੈ।
ਪੜ੍ਹੋ ਇਹ ਵੀ : ਪੈਟਰੋਲ-ਡੀਜ਼ਲ ਵਾਲੇ ਪੁਰਾਣੇ ਵਾਹਨ ਚਲਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਦਿੱਲੀ ਦੀ ਹਵਾ ਦੀ ਗੁਣਵੱਤਾ ਵਿਚ ਸ਼ੁੱਕਰਵਾਰ ਨੂੰ ਥੋੜ੍ਹਾ ਜਿਹਾ ਸੁਧਾਰ ਹੋਇਆ, ਜੋ ਇੱਕ ਦਿਨ ਪਹਿਲਾਂ ਦਰਜ ਕੀਤੀ ਗਈ 'ਬਹੁਤ ਮਾੜੀ' ਸ਼੍ਰੇਣੀ ਤੋਂ 'ਮਾੜੀ' ਸ਼੍ਰੇਣੀ ਵਿੱਚ ਆ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਸਵੇਰੇ 9 ਵਜੇ ਸਮੁੱਚਾ ਹਵਾ ਗੁਣਵੱਤਾ ਸੂਚਕਾਂਕ (AQI) 268 ਦਰਜ ਕੀਤਾ ਗਿਆ, ਜੋ ਵੀਰਵਾਰ ਦੇ 373 ਦੇ AQI ਤੋਂ ਘੱਟ ਹੈ। ਸੀਪੀਸੀਬੀ ਦੇ 'ਸਮੀਰ' ਐਪ ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ 12 ਰੈੱਡ ਜ਼ੋਨ ਹਨ, ਜਿਨ੍ਹਾਂ ਵਿੱਚੋਂ ਵਜ਼ੀਰਪੁਰ ਵਿੱਚ ਸਭ ਤੋਂ ਵੱਧ ਏਕਿਊਆਈ 355 ਦਰਜ ਕੀਤਾ ਗਿਆ ਹੈ, ਉਸ ਤੋਂ ਬਾਅਦ ਬਵਾਨਾ 349 ਹੈ।
ਪੜ੍ਹੋ ਇਹ ਵੀ : 'ਸਿਰਫ਼ ਡਾਕਟਰ ਹੀ ਨਹੀਂ, ਪਤਨੀ ਵੀ...', Cough Syrup Case 'ਚ ਨਵਾਂ ਖੁਲਾਸਾ, ਮਚੀ ਹਫ਼ੜਾ-ਦਫ਼ੜੀ
ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਲਗਭਗ 5.5 ਡਿਗਰੀ ਵੱਧ ਸੀ, ਜਦੋਂ ਕਿ ਸਾਪੇਖਿਕ ਨਮੀ 98 ਪ੍ਰਤੀਸ਼ਤ ਸੀ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਮੌਸਮ ਵਿਭਾਗ ਨੇ ਦਿਨ ਵੇਲੇ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            