ਦਿੱਲੀ ਦੀ ਆਬੋ-ਹਵਾ ‘ਬਹੁਤ ਖਰਾਬ’, ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ

Monday, Dec 27, 2021 - 10:31 AM (IST)

ਦਿੱਲੀ ਦੀ ਆਬੋ-ਹਵਾ ‘ਬਹੁਤ ਖਰਾਬ’, ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ (ਭਾਸ਼ਾ)— ਦਿੱਲੀ ਵਿਚ ਸੋਮਵਾਰ ਨੂੰ ਹਵਾ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿਚ ਦਰਜ ਕੀਤੀ ਗਈ ਅਤੇ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਮੁਤਾਬਕ ਐਤਵਾਰ ਸ਼ਾਮ ਨੂੰ ਹਵਾ ਗੁਣਵੱਤਾ ਸੂਚਕਾਂਕ (ਏਅਰ ਕੁਆਲਿਟੀ ਲੈਵਲ) ‘ਗੰਭੀਰ’ ਸ਼੍ਰੇਣੀ ਵਿਚ 459 ’ਤੇ ਦਰਜ ਕੀਤਾ ਗਿਆ। ਏਅਰ ਕੁਆਲਿਟੀ ਲੈਵਲ ਸੋਮਵਾਰ ਸਵੇਰੇ 373 ਦਰਜ ਕੀਤਾ ਗਿਆ।

ਦੱਸ ਦੇਈਏ ਕਿ 0 ਤੋਂ 50 ਦਰਮਿਆਨ ਏਅਰ ਕੁਆਲਿਟੀ ਲੈਵਲ ‘ਚੰਗਾ’, 51 ਤੋਂ 100 ਦਰਮਿਆਨ ‘ਤਸੱਲੀਬਖ਼ਸ਼’, 101 ਤੋਂ 200 ਵਿਚਾਲੇ ‘ਮੱਧ’, 201 ਤੋਂ 300 ਵਿਚਾਲੇ ‘ਖਰਾਬ’, 301 ਤੋਂ 400 ਵਿਚਾਲੇ ‘ਬਹੁਤ ਖਰਾਬ’ ਅਤੇ 401 ਤੋਂ 500 ਵਿਚਾਲੇ ‘ਗੰਭੀਰ’ ਸ਼੍ਰੇਣੀ ਦਾ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ ਸਾਢੇ 8 ਵਜੇ ਹਵਾ ਵਿਚ ਨਮੀ ਦਾ ਪੱਧਰ 90 ਫ਼ੀਸਦੀ ਦਰਜ ਕੀਤਾ ਗਿਆ। ਸੋਮਵਾਰ ਨੂੰ ਆਸਮਾਨ ’ਤੇ ਬੱਦਲ ਛਾਏ ਰਹਿਣ ਅਤੇ ਬਹੁਤ ਹਲਕਾ ਮੀਂਹ ਪੈਣ ਦਾ ਅਨੁਮਾਨ ਜ਼ਾਹਰ ਕੀਤਾ ਹੈ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ।


author

Tanu

Content Editor

Related News