ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

Thursday, Mar 05, 2020 - 04:23 PM (IST)

ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

ਨਵੀਂ ਦਿੱਲੀ— ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਰੋਕਣ ਲਈ ਦੇਸ਼ ਭਰ 'ਚ ਮਹੱਤਵਪੂਰਨ ਫੈਸਲੇ ਲਏ ਜਾ ਰਹੇ ਹਨ। ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 30 ਮਾਮਲਿਆਂ ਦੀ ਪੁਸ਼ਟੀ ਹੋ ਚੁਕੀ ਹੈ। ਹੁਣ ਦਿੱਲੀ ਸਰਕਾਰ ਨੇ ਕੋਰੋਨਾ ਕਾਰਨ ਮਹੱਤਵਪੂਰਨ ਫੈਸਲਾ ਲਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਦੇ ਦਫ਼ਤਰਾਂ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ ਰੋਕ ਲੱਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਦਿੱਲੀ ਸਰਕਾਰ ਨੇ ਬਾਇਓਮੈਟ੍ਰਿਕ ਹਾਜ਼ਰੀ 'ਤੇ ਲਗਾਈ ਰੋਕ

ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 31 ਮਾਰਚ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਯਾਨੀ 5ਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਾਰੇ ਸਕੂਲ ਬੰਦ ਰਹਿਣਗੇ। ਦਿੱਲੀ ਸਰਕਾਰ ਦਾ ਇਹ ਫੈਸਲਾ ਕੱਲ ਯਾਨੀ ਸ਼ੁੱਕਰਵਾਰ, 6 ਮਾਰਚ ਤੋਂ ਲਾਗੂ ਹੋਵੇਗਾ। ਇਨ੍ਹਾਂ 'ਚ ਸਰਕਾਰੀ, ਪ੍ਰਾਈਵੇਟ, ਏਡੇਡ, ਐੱਨ.ਡੀ.ਐੱਮ.ਸੀ. ਸਾਰੇ ਸਕੂਲ ਸ਼ਾਮਲ ਹਨ। ਅਸੀਂ ਕੋਰੋਨਾ ਵਾਇਰਸ ਨੂੰ ਲੈ ਕੇ ਸਾਰੇ ਸਕੂਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ।


author

DIsha

Content Editor

Related News