ਕੇਜਰੀਵਾਲ ਵੱਲੋਂ ਦਿੱਲੀ ਦੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ : ਕਾਲਾਬਜ਼ਾਰੀ ਨਹੀਂ ਕਰਾਂਗੇ ਬਰਦਾਸ਼ਤ

Saturday, Jun 06, 2020 - 01:19 PM (IST)

ਕੇਜਰੀਵਾਲ ਵੱਲੋਂ ਦਿੱਲੀ ਦੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ : ਕਾਲਾਬਜ਼ਾਰੀ ਨਹੀਂ ਕਰਾਂਗੇ ਬਰਦਾਸ਼ਤ

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਇੱਥੋਂ ਦੇ ਨਿੱਜੀ ਹਸਪਤਾਲਾਂ 'ਚ 20 ਫੀਸਦੀ ਬੈੱਡ ਕੋਰੋਨਾ ਮਰੀਜ਼ਾਂ ਲਈ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਇਸ ਵਿਚ ਕੁਝ ਹਸਪਤਾਲ ਮਨਮਾਨੀ ਕਰ ਰਹੇ ਹਨ, ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿਤਾਵਨੀ ਦਿੱਤੀ ਹੈ।

PunjabKesariਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਕੁਝ ਹਸਪਤਾਲ ਬੈੱਡ ਦੀ ਬਲੈਕ ਮਾਰਕੀਟਿੰਗ (ਕਾਲਾਬਜ਼ਾਰੀ) ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਚਿਤਾਵਨੀ ਦੇਣਾ ਚਾਹੁੰਦਾ ਹੈ, ਅਜਿਹੇ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ। ਹਸਪਤਾਲ ਇਲਾਜ ਕਰਵਾਉਣ ਲਈ ਬਣਾਏ ਹਨ ਪੈਸੇ ਕਮਾਉਣ ਲਈ ਨਹੀਂ। ਕੇਜਰੀਵਾਲ ਨੇ ਸਖਤ ਲਹਿਜੇ 'ਚ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਦੇ ਮਰੀਜ਼ਾਂ ਨੂੰ ਭਰਤੀ ਕਰਨਾ ਪਵੇਗਾ। ਜੇਕਰ ਨਹੀਂ ਕਰਨਗੇ ਤਾਂ ਅਸੀਂ ਸਖਤ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਅੱਜ ਆਦੇਸ਼ ਜਾਰੀ ਕਰ ਰਹੇ ਹਾਂ ਕਿ ਕੋਈ ਵੀ ਹਸਪਤਾਲ ਕੋਰੋਨਾ ਦੇ ਸ਼ੱਕੀਆਂ ਦੀ ਜਾਂਚ ਕਰਨ ਤੋਂ ਮਨ੍ਹਾ ਨਹੀਂ ਕਰੇਗਾ। ਜਾਂਚ ਤੋਂ ਬਾਅਦ ਜੇਕਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਫਿਰ ਨਿਯਮ ਅਨੁਸਾਰ ਉਸ ਦਾ ਇਲਾਜ ਕੀਤਾ ਜਾਵੇਗਾ।

PunjabKesari


author

DIsha

Content Editor

Related News