ਦਿੱਲੀ-NCR ’ਚ ਤੇਜ਼ ਬਾਰਿਸ਼ ਦੇ ਨਾਲ ਪਏ ਗੜ੍ਹੇ, ਫਿਰ ਵਧੀ ਠੰਡ

03/14/2020 4:10:19 PM

ਨਵੀਂ ਦਿੱਲੀ—ਦਿੱਲੀ-ਐੱਨ.ਸੀ.ਆਰ ’ਚ ਅੱਜ ਭਾਵ ਸ਼ਨੀਵਾਰ ਨੂੰ ਤੇਜ਼ ਹਵਾਵਾਂ ਚੱਲਣ ਨਾਲ ਕਾਫੀ ਬਾਰਿਸ਼ ਹੋਈ। ਬਾਰਿਸ਼ ਦੇ ਨਾਲ ਹੀ ਕਈ ਥਾਵਾਂ ’ਤੇ ਗੜ੍ਹੇ ਵੀ ਪਏ। ਬਾਰਿਸ਼ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਸੰਘਣੇ ਬੱਦਲਾਂ ਕਾਰਨ ਦੁਪਹਿਰ ਨੂੰ ਵਿਜ਼ੀਬਿਲਟੀ ਵੀ ਕਾਫੀ ਘੱਟ ਹੋ ਗਈ। ਤੇਜ਼ ਹਵਾ ਦੇ ਨਾਲ ਹੋਈ ਬਾਰਿਸ਼ ਨੇ ਇੱਕ ਵਾਰ ਫਿਰ ਠੰਡ ਦਾ ਅਹਿਸਾਸ ਕਰਵਾਇਆ ਹੈ। ਦੱਸ ਦੇਈਏ ਕਿ ਅੱਜ ਸਵੇਰਸਾਰ ਤੋਂ ਹੀ ਦਿੱਲੀ-ਐੱਨ.ਸੀ.ਆਰ ’ਚ ਬੱਦਲ ਛਾਏ ਹੋਏ ਸੀ। ਇਸ ਤੋਂ ਪਹਿਲਾਂ ਹਲਕੀ ਬਾਰਿਸ਼ ਵੀ ਹੋਈ ਸੀ।

ਮੌਸਮ ਵਿਭਾਗ ਨੇ ਅੱਜ ਭਾਵ ਸ਼ਨੀਵਾਰ ਨੂੰ ਸੰਭਾਵਨਾ ਜਤਾਈ ਸੀ ਕਿ ਅਗਲੇ 72 ਘੰਟਿਆਂ ਦੌਰਾਨ ਤੇਜ਼ ਹਵਾ ਦੇ ਨਾਲ ਬਾਰਿਸ਼, ਗੜ੍ਹੇ ਪੈਣਗੇ। ਜ਼ਿਆਦਾ ਉਚਾਈ ਵਾਲੇ ਇਲਾਕਿਆਂ ’ਚ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਪਿਛਲੇ 2 ਦਿਨਾਂ ਤੋਂ ਰਾਤ ਦੇ ਸਮੇਂ ਤੇਜ਼ ਹਵਾ ਦੇ ਨਾਲ ਬਾਰਿਸ਼ ਹੋ ਰਹੀ ਹੈ। 

PunjabKesari

ਦੱਸਣਯੋਗ ਹੈ ਕਿ ਦਿੱਲੀ ’ਚ ਮਾਰਚ ਮਹੀਨੇ ਦੌਰਾਨ ਰਿਕਾਰਡ ਤੋੜ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਸਮੇਂ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵਧਾ ਦਿੱਤੀਆਂ ਹਨ।


Iqbalkaur

Content Editor

Related News