ਦਿੱਲੀ: ਰਾਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਦੁਰਗੇਸ਼ ਪਾਠਕ ਨੇ ਚੁੱਕੀ ਸਹੁੰ

Monday, Jul 04, 2022 - 04:47 PM (IST)

ਦਿੱਲੀ: ਰਾਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਦੁਰਗੇਸ਼ ਪਾਠਕ ਨੇ ਚੁੱਕੀ ਸਹੁੰ

ਨਵੀਂ ਦਿੱਲੀ- ਰਾਜੇਂਦਰ ਨਗਰ ਤੋਂ ਨਵੇਂ ਚੁਣੇ ਗਏ ਵਿਧਾਇਕ ਦੁਰਗੇਸ਼ ਪਾਠਕ ਨੇ ਦਿੱਲੀ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਹੁੰ ਚੁੱਕੀ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਾਠਕ ਨੇ ਰਾਜੇਂਦਰ ਨਗਰ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਵਿਚ ਭਾਜਪਾ ਪਾਰਟੀ ਦੇ ਰਾਜੇਸ਼ ਭਾਟੀਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ।

ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦਿੱਤੀ। ਗੋਇਲ ਨੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਆਏ ਪਾਠਕ ਦੇ ਸਮਰਥਕਾਂ ਦਾ ਵੀ ਸਵਾਗਤ ਕੀਤਾ। ਉਨ੍ਹਾਂ ਸਮਰਥਕਾਂ ਨੂੰ ਸਦਭਾਵਨਾ ਬਰਕਰਾਰ ਰੱਖਣ ਅਤੇ ਵਿਧਾਨ ਸਭਾ ਵਿਚ ਤਾੜੀਆਂ ਜਾਂ ਨਾਅਰੇਬਾਜ਼ੀ ਨਾ ਕਰਨ ਲਈ ਕਿਹਾ, ਕਿਉਂਕਿ ਇਸ ਨਾਲ ਕਾਰਵਾਈ ਵਿਚ ਵਿਘਨ ਪੈਂਦਾ ਹੈ। ਦੱਸ ਦੇਈਏ ਕਿ ਹਾਲ ਹੀ 'ਚ 'ਆਪ' ਨੇਤਾ ਰਾਘਵ ਚੱਢਾ ਦੇ ਰਾਜ ਸਭਾ ਲਈ ਚੁਣੇ ਜਾਣ 'ਤੇ ਸੀਟ ਛੱਡਣ ਤੋਂ ਬਾਅਦ ਰਾਜੇਂਦਰ ਨਗਰ ਸੀਟ 'ਤੇ ਜ਼ਿਮਨੀ ਚੋਣ ਹੋਈ ਸੀ।


author

Tanu

Content Editor

Related News