ਜ਼ਿਮਨੀ ਚੋਣ ਨਤੀਜੇ; ਦਿੱਲੀ ’ਚ ਝਾੜੂ ਦਾ ਜਲਵਾ ਬਰਕਰਾਰ, AAP ਦੇ ਦੁਰਗੇਸ਼ ਪਾਠਕ ਜਿੱਤੇ

Sunday, Jun 26, 2022 - 02:07 PM (IST)

ਜ਼ਿਮਨੀ ਚੋਣ ਨਤੀਜੇ; ਦਿੱਲੀ ’ਚ ਝਾੜੂ ਦਾ ਜਲਵਾ ਬਰਕਰਾਰ, AAP ਦੇ ਦੁਰਗੇਸ਼ ਪਾਠਕ ਜਿੱਤੇ

ਨਵੀਂ ਦਿੱਲੀ– ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਅੱਜ ਯਾਨੀ ਕਿ ਐਤਵਾਰ ਨੂੰ ਗਿਣਤੀ ਹੋਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਨੇ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਦੱਸ ਦੇਈਏ ਕਿ ਦੁਰਗੇਸ਼ ਪਾਠਕ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਰਾਜੇਸ਼ ਭਾਟੀਆ ਨਾਲ ਸੀ। ਉਥੇ ਹੀ ਕਾਂਗਰਸ ਨੇ ਪ੍ਰੇਮ ਲਤਾ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ। 

ਦੱਸ ਦੇਈਏ ਹਾਲ ਹੀ ’ਚ ਰਾਜਿੰਦਰ ਨਗਰ ਸੀਟ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਸੀ। ਜਿਸ ਕਾਰਨ ਇੱਥੇ ਜ਼ਿਮਨੀ ਚੋਣਾਂ ਕਰਾਉਣ ਦੀ ਜ਼ਰੂਰਤ ਪਈ। ਰਾਘਵ ਚੱਢਾ ਦੇ ਅਸਤੀਫ਼ੇ ਮਗਰੋਂ ਖਾਲੀ ਹੋਈ ਸੀਟ ’ਤੇ ‘ਆਪ’ ਉਮੀਦਵਾਰ ਦੁਰਗੇਸ਼ ਪਾਠਕ ਨੂੰ ਮੈਦਾਨ ’ਚ ਉਤਾਰਿਆ ਸੀ। ਉਨ੍ਹਾਂ ਨੇ ਇਸ ਸੀਟ ਤੋਂ ਹੁਣ ਜਿੱਤ ਹਾਸਲ ਕੀਤੀ ਹੈ।

ਦੱਸਣਯੋਗ ਹੈ ਕਿ 23 ਜੂਨ ਨੂੰ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਿਰਫ 43.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। ਜ਼ਿਮਨੀ ਚੋਣ 'ਚ ਕੁੱਲ 14 ਉਮੀਦਵਾਰ ਮੈਦਾਨ 'ਚ ਹਨ। ਹਾਲਾਂਕਿ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਭਾਰਤੀ ਜਨਤਾ ਪਾਰਟੀ ਵਿਚਕਾਰ ਰਿਹਾ।

PunjabKesari

ਮੁੱਖ ਮੰਤਰੀ ਕੇਜਰੀਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ
'ਆਪ' ਉਮੀਦਵਾਰ ਦੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਿੰਦਰ ਨਗਰ ਵਿਧਾਨ ਸਭਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, "ਰਾਜਿੰਦਰ ਨਗਰ ਦੇ ਲੋਕਾਂ ਦਾ ਦਿਲੋਂ ਧੰਨਵਾਦ। ਮੈਂ ਦਿੱਲੀ ਦੇ ਲੋਕਾਂ ਦੇ ਇਸ ਅਥਾਹ ਪਿਆਰ ਲਈ ਧੰਨਵਾਦੀ ਹਾਂ। ਇਹ ਸਾਨੂੰ ਹੋਰ ਮਿਹਨਤ ਕਰਨ ਅਤੇ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਲੋਕਾਂ ਨੇ ਉਨ੍ਹਾਂ ਦੀ ਗੰਦੀ ਰਾਜਨੀਤੀ ਨੂੰ ਹਰਾਇਆ ਹੈ ਅਤੇ ਸਾਡੇ ਚੰਗੇ ਕੰਮ ਦੀ ਸ਼ਲਾਘਾ ਕੀਤੀ ਹੈ। ਧੰਨਵਾਦ ਰਾਜਿੰਦਰ ਨਗਰ, ਧੰਨਵਾਦ ਦਿੱਲੀ।
 


author

Tanu

Content Editor

Related News