ਦਿੱਲੀ 'ਚ ਮੁੜ ਬਣੇਗਾ ਰਵਿਦਾਸ ਮੰਦਰ, ਕੇਂਦਰ ਦੇ ਪ੍ਰਸਤਾਵ 'ਤੇ SC ਦੀ ਮੋਹਰ

10/21/2019 2:31:18 PM

ਨਵੀਂ ਦਿੱਲੀ— ਦਿੱਲੀ ਦੇ ਤੁਗਲਕਾਬਾਦ 'ਚ ਤੋੜੇ ਗਏ ਸ੍ਰੀ ਗੁਰੂ ਰਵਿਦਾਸ ਮੰਦਰ ਦਾ ਫਿਰ ਤੋਂ ਨਿਰਮਾਣ ਕੀਤਾ ਜਾਵੇਗਾ। ਇਸ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮੰਦਰ ਦੇ ਨਿਰਮਾਣ ਲਈ ਕੇਂਦਰ ਸਰਕਾਰ 400 ਵਰਗ ਮੀਟਰ ਜ਼ਮੀਨ ਦੇਵੇਗੀ। ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਨਾਲ ਰਵਿਦਾਸ ਮੰਦਰ ਦੀ 400 ਵਰਗ ਮੀਟਰ ਜ਼ਮੀਨ ਸਰਕਾਰ ਵਲੋਂ ਬਣਾਈ ਜਾਣ ਵਾਲੀ ਕਮੇਟੀ ਨੂੰ ਸੌਂਪਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰ ਸਰਕਾਰ ਨੇ ਪ੍ਰਸਤਾਵ 'ਚ ਮੰਦਰ ਲਈ 200 ਵਰਗ ਮੀਟਰ ਦੀ ਮੰਗ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਵਧਾ ਕੇ 400 ਵਰਗ ਮੀਟਰ ਕਰ ਦਿੱਤਾ ਹੈ।

ਪਰੀਮ ਕੋਰਟ ਨੇ ਮੰਦਰ ਤੋੜੇ ਜਾਣ ਦੇ ਵਿਰੋਧ ਅਤੇ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫਤਾਰ ਲੋਕਾਂ ਨੂੰ ਨਿੱਜੀ ਮੁਚਲਕੇ ਅਤੇ ਬਾਂਡ 'ਤੇ ਰਿਹਾਅ ਕਰਨ ਦਾ ਆਦੇਸ਼ ਵੀ ਦੇ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਮੰਦਰ ਦੇ ਮੈਨੇਜਮੈਂਟ ਲਈ ਇਕ ਕਮੇਟੀ ਦਾ ਗਠਨ ਕਰਨ। ਸੁਪਰੀਮ ਕੋਰਟ ਨੇ ਕਿਹਾ ਕਿ ਕਮੇਟੀ ਦੇ ਮੈਂਬਰ ਦੇ ਤੌਰ 'ਤੇ ਸਾਬਕਾ ਮੈਂਬਰ ਅਤੇ ਹੋਰ ਕੇਂਦਰ ਸਰਕਾਰ ਨੂੰ ਅਰਜ਼ੀ ਦੇ ਸਕਦੇ ਹਨ। ਸੁਪਰੀਮ ਕੋਰਟ ਨੇ 6 ਹਫਤਿਆਂ 'ਚ ਕਮੇਟੀ ਦੇ ਗਠਨ ਦਾ ਆਦੇਸ਼ ਦਿੱਤਾ ਹੈ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ 'ਤੇ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਿਆ ਗਿਆ ਸੀ। ਕੋਰਟ ਨੇ 9 ਅਗਸਤ ਨੂੰ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੂੰ ਢਾਂਚਾ ਸੁੱਟਣ ਦਾ ਆਦੇਸ਼ ਦਿੱਤਾ ਸੀ। ਕੋਰਟ ਦੇ ਆਦੇਸ਼ 'ਤੇ ਕਾਰਵਾਈ ਕਰਦੇ ਹੋਏ ਡੀ.ਡੀ.ਏ. ਨੇ 10 ਅਗਸਤ ਨੂੰ ਮੰਦਰ ਤੋੜ ਦਿੱਤਾ ਸੀ। ਮੰਦਰ ਤੋੜਨ ਤੋਂ ਬਾਅਦ ਰਵਿਦਾਸ ਭਾਈਚਾਰੇ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ ਸੀ।

DIsha

This news is Content Editor DIsha