ਡਲਹੌਜ਼ੀ ਤੇ ਨੈਨੀਤਾਲ ਨਾਲੋਂ ਵੱਧ ਠੰਡੀ ਦਿੱਲੀ
Saturday, Jan 07, 2023 - 04:58 PM (IST)
ਨਵੀਂ ਦਿੱਲੀ/ਸ਼ਿਮਲਾ (ਭਾਸ਼ਾ)- ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਦਿੱਲੀ ਦੇ ਆਇਆਨਗਰ ਵਿੱਚ ਸ਼ੁੱਕਰਵਾਰ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਹਰਿਆਣਾ, ਪੰਜਾਬ ਅਤੇ ਰਾਜਸਥਾਨ ’ਚ ਤਿੱਖੀ ਸੀਤ ਲਹਿਰ ਜਾਰੀ ਹੈ। ਜੰਮੂ-ਕਸ਼ਮੀਰ ’ਚ ਘੱਟੋ-ਘੱਟ ਤਾਪਮਾਨ ’ਚ ਕੁਝ ਸੁਧਾਰ ਹੋਣ ਨਾਲ ਵਾਦੀ ’ਚ ਪੈ ਰਹੀ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ– WhatsApp ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਹੁਣ ਬਿਨਾਂ ਇੰਟਰਨੈੱਟ ਦੇ ਵੀ ਭੇਜ ਸਕੋਗੇ ਮੈਸੇਜ, ਜਾਣੋ ਕਿਵੇਂ
ਦਿੱਲੀ ਦੇ ਮੁੱਖ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਨੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ। ਡਲਹੌਜ਼ੀ ’ਚ 8.7, ਧਰਮਸ਼ਾਲਾ ’ਚ 5.4, ਸ਼ਿਮਲਾ ’ਚ 6.2, ਦੇਹਰਾਦੂਨ ’ਚ 4.4, ਮਸੂਰੀ ’ਚ 6.4 ਅਤੇ ਨੈਨੀਤਾਲ ’ਚ 6.5 ਡਿਗਰੀ ਤਾਪਮਾਨ ਸੀ। ਧੁੰਦ ਦੀ ਸੰਘਣੀ ਚਾਦਰ ਉੱਤਰੀ-ਪੱਛਮੀ ਭਾਰਤ ਅਤੇ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਛਾਈ ਹੋਈ ਹੈ। ਇਸ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਖ਼ਰਾਬ ਮੌਸਮ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਰੀਬ 30 ਉਡਾਣਾਂ ਪ੍ਰਭਾਵਤ ਹੋਈਆਂ। ਘੱਟੋ-ਘੱਟ 26 ਰੇਲ ਗੱਡੀਆਂ ਦਿੱਲੀ ਦੇਰੀ ਨਾਲ ਪੁਜੀਆਂ।
ਇਹ ਵੀ ਪੜ੍ਹੋ– Apple Watch ਨੇ ਬਚਾਈ 16 ਸਾਲਾ ਮੁੰਡੇ ਦੀ ਜਾਨ, ਵਰਦਾਨ ਸਾਬਿਤ ਹੋਇਆ ਇਹ ਫੀਚਰ
ਵਾਦੀ ਦੇ ਲਾਂਘੇ ਕਾਜ਼ੀਗੁੰਡ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਰਹੱਦੀ ਜ਼ਿਲ੍ਹੇ ਕੁਪਵਾੜਾ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 7 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ‘ਪੱਛਮੀ ਗੜਬੜੀ’ ਕਾਰਨ ਠੰਢ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ– ਘੁੰਮਣ ਜਾਣ ਤੋਂ ਪਹਿਲਾਂ WhatsApp 'ਤੇ ਆਨ ਕਰ ਲਓ ਇਹ ਸੈਟਿੰਗ, ਮਿਲੇਗੀ ਸੇਫਟੀ