ਦਿੱਲੀ ਲਾਲ ਕਿਲ੍ਹਾ ਧਮਾਕਾ: ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧਤ ਲੋਕਾਂ ਦੇ ਠਿਕਾਣਿਆ ''ਤੇ ED ਦਾ ਛਾਪਾ
Tuesday, Nov 18, 2025 - 09:49 AM (IST)
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਦਿੱਲੀ ਲਾਲ ਕਿਲ੍ਹਾ ਧਮਾਕੇ ਦੇ ਮਾਮਲੇ ਦੀ ਜਾਂਚ ਦੇ ਤਹਿਤ ਫਰੀਦਾਬਾਦ ਦੀ ਅਲ ਫਲਾਹ ਯੂਨੀਵਰਸਿਟੀ ਅਤੇ ਇਸਦੇ ਪ੍ਰਮੋਟਰਾਂ ਅਤੇ ਸੰਬੰਧਿਤ ਵਿਅਕਤੀਆਂ ਵਿਰੁੱਧ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਦੀਆਂ ਟੀਮਾਂ ਸਵੇਰ ਤੋਂ ਹੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲੈ ਰਹੀਆਂ ਹਨ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈਡੀ ਇਸ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਅਤੇ ਦਿੱਲੀ ਪੁਲਸ ਦੁਆਰਾ ਦਰਜ ਕੀਤੀ ਗਈ ਐਫਆਈਆਰ ਦਾ ਨੋਟਿਸ ਲੈਂਦੇ ਹੋਏ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਕਾਰਵਾਈ ਕਰ ਰਹੀ ਹੈ। ਏਜੰਸੀ ਇਸ ਮਾਮਲੇ ਵਿੱਚ ਵਿੱਤੀ ਅਤੇ ਕਥਿਤ ਅੱਤਵਾਦੀ ਫੰਡਿੰਗ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਤਲਾਸ਼ੀ ਸਵੇਰੇ 5 ਵਜੇ ਦੇ ਕਰੀਬ ਸ਼ੁਰੂ ਹੋਈ ਅਤੇ ਯੂਨੀਵਰਸਿਟੀ ਦੇ ਟਰੱਸਟੀਆਂ ਦੇ ਅਹਾਤੇ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਤੱਕ NIA ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ "ਆਤਮਘਾਤੀ ਹਮਲਾਵਰ" ਡਾ. ਉਮਰ ਨਬੀ ਦੇ ਨਜ਼ਦੀਕੀ ਸਾਥੀ ਹਨ। ਅਲ ਫਲਾਹ ਯੂਨੀਵਰਸਿਟੀ ਦਿੱਲੀ ਦੇ ਨੇੜੇ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਧੌਜ ਖੇਤਰ ਵਿੱਚ ਸਥਿਤ ਹੈ ਅਤੇ ਇੱਕ ਮੈਡੀਕਲ ਕਾਲਜ-ਕਮ-ਹਸਪਤਾਲ ਹੈ।
ਪੜ੍ਹੋ ਇਹ ਵੀ : Airport 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਸ਼ਾਰਜਾਹ ਤੋਂ ਆਏ ਯਾਤਰੀ ਤੋਂ 1.55 ਕਰੋੜ ਦਾ ਸੋਨਾ ਬਰਾਮਦ
